ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥
ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨।।ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥
You Always Preserve The Honor Of Your Devotees O Dear Lord You Have Protected Them From The Very Beginning Of Time
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)