ਪੰਜਾਬ ਵਿੱਚ ਮਿਤੀ 21/12/2024 ਨੂੰ ਹੋਣ ਵਾਲੀਆਂ ਮਿਊਂਸੀਪਲ ਕਾਰਪੋਰੇਸ਼ਨਾਂ/ਕਮੇਟੀਆਂ/ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੀ ਉਦੈਦੀਪ ਸਿੰਘ ਸਿੱਧੂ (ਪੀ.ਸੀ.ਐੱਸ.), ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਜੀ ਦੇ ਹੁਕਮਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਅਤੇ ਪੱਛਮੀ ਰੇਂਜ, ਸ਼੍ਰੀਮਤੀ ਸ਼ਿਵਾਨੀ ਗੁਪਤਾ ਅਤੇ ਸ੍ਰੀ ਇੰਦਰਜੀਤ ਸਿੰਘ ਨਾਗਪਾਲ ਦੁਆਰਾ ਸਮੂਹ ਜਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਜਿਸ ਦੇ ਫਲਸਰੂਪ ਜਿਲ੍ਹਾ ਲੁਧਿਆਣਾ ਦੇ ਸਮੂਹ ਸ਼ਰਾਬ ਦੇ ਠੇਕਿਆਂ, ਹਾਰਡ ਬਾਰ/ਬੀਅਰ ਬਾਰ ਅਤੇ ਪੱਬਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਲ੍ਹਾ ਲੁਧਿਆਣਾ ਵਿਖੇ ਨਜ਼ਾਇਜ਼ ਸ਼ਰਾਬ ਦੀ ਆਮਦੋ-ਰਫਤ ਤੇ ਸ਼ਿਕੰਜਾ ਕਸਣ ਲਈ ਆਬਕਾਰੀ ਅਫਸਰਾਂ, ਆਬਕਾਰੀ ਨਿਰੀਖਕਾਂ ਅਤੇ ਆਬਕਾਰੀ ਪੁਲਿਸ ਸਟਾਫ ਦੀਆਂ ਟੀਮਾਂ ਦਾ ਗਠਨ ਕਰਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਨਜਾਇਜ਼ ਸ਼ਰਾਬ ਦੀ ਵਿਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਆਬਕਾਰੀ ਨਿਯਮਾਂ ਤਹਿਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਬਕਾਰੀ ਵਿਭਾਗ ਦੁਆਰਾ ਇਹ ਵੀ ਸੂਚਿਤ ਕੀਤਾ ਗਿਆ ਹੈ ਕਿ ਜਦੋਂ ਤੱਕ ਚੋਣ ਪ੍ਰਕਿਰਿਆ ਮੁਕੰਮਲ ਨਹੀਂ ਹੋ ਜਾਂਦੀ, ਉਦੋਂ ਤੱਕ ਵਿਭਾਗ ਵੱਲੋਂ ਹੋਰ ਵੀ ਸਖਤੀ ਨਾਲ ਚੈਕਿੰਗ ਮੁਹਿੰਮ ਜਾਰੀ ਰੱਖੀ ਜਾਵੇਗੀ ਅਤੇ ਸਮੂਹ ਸਟਾਫ ਵੱਲੋਂ ਤਨਦੇਹੀ ਨਾਲ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇਗੀ।
Strict Action Was Taken Under The Rules Against The Persons Involved In The Sale Of Illicit Liquor
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)