ਰਾਜੇਵਾਲ ਨੇ ਭਲਕੇ ਸੱਦੀ ਕਿਸਾਨ ਜਥੇਬੰਦੀਆਂ ਦੀ ਐਮਰਜੈਂਸੀ ਬੈਠਕ, ਕਿਸਾਨ ਅੰਦੋਲਨ ’ਤੇ ਹੋਰ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ

18/12/2024 | Public Times Bureau | Panjab

ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨ ਜਥੇਬੰਦੀਆਂ ਦੀ 18 ਦਸੰਬਰ ਨੂੰ ਐਮਰਜੈਂਸੀ ਬੈਠਕ ਬੁਲਾਈ ਹੈ। ਇਸ ਬੈਠਕ ’ਚ ਸੰਭੂ ਤੇ ਖਨੌਰੀ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਤੇ ਵਿਚਾਰ ਕੀਤਾ ਜਾਵੇਗਾ। ਰਾਜੇਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਫ਼ਸਲ ਵੰਡ ਦੀ ਡ੍ਰਾਫਟ ਪਾਲਿਸੀ ’ਤੇ ਵੀ ਚਰਚਾ ਕੀਤੀ ਜਾਵੇਗੀ। 19 ਦਸੰਬਰ ਨੂੰ ਇਸ ਮਾਮਲੇ ਬਾਰੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਕਿਸਾਨ ਜਥੇਬੰਦੀਆਂ ਨਾਲ ਬੈਠਕ ਕਰ ਕੇ ਉਨ੍ਹਾਂ ਦੀ ਰਾਇ ਲੈਣਗੇ।ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਨਰ ਵਰਤ ’ਤੇ ਬੈਠਣ ਤੇ ਹੁਣ ਹਾਲਤ ਨਾਜ਼ੁਕ ਹੋਣ ਤੋਂ ਬਾਅਦ ਬਾਕੀ ਕਿਸਾਨ ਜਥੇਬੰਦੀਆਂ ’ਤੇ ਅੰਦੋਲਨ ’ਚ ਸ਼ਾਮਲ ਹੋਣ ਦਾ ਦਬਾਅ ਬਣ ਰਿਹਾ ਹੈ। ਇਸ ਲਈ ਹੁਣ ਤੱਕ ਇਸ ਅੰਦੋਲਨ ਤੋਂ ਬਾਹਰ ਰਹੀਆਂ ਬਾਕੀ ਕਿਸਾਨ ਜਥੇਬੰਦੀਆਂ ਨੇ ਵੀ ਡੱਲੇਵਾਲ ਨੂੰ ਸਮਰਥਨ ਦੇਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਹੀ ਸੰਭੂ ਬਾਰਡਰ ’ਤੇ ਮੋਰਚਾ ਲਾਈ ਬੈਠੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਦੇ ਨੇਤਾ ਸਰਵਣ ਸਿੰਘ ਪੰਧੇਰ ਨੇ ਵੀ ਇਕ ਪੱਤਰ ਲਿਖ ਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਅੰਦੋਲਨ ਨੂੰ ਸਮਰਥਨ ਦੇਣ ਲਈ ਕਿਹਾ ਸੀ।

Rajewal Has Called An Emergency Meeting Of Farmers Organizations Tomorrow And Other Issues Will Be Discussed On The Farmers Movement


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App