ਕੇਂਦਰ ਤੇ ਪੰਜਾਬ ਸਰਕਾਰ ਮਿਲੀਭੁਗਤ ਨਾਲ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਕਰ ਰਹੀਆਂ ਹਰ ਸੰਭਵ ਯਤਨ : ਸਰਵਣ ਸਿੰਘ ਪੰਧੇਰ

18/12/2024 | Public Times Bureau | Panjab

ਦੇਵੀਦਾਸਪੁਰਾ ਰੇਲਵੇ ਲਾਈਨ ’ਤੇ ਦੁਪਹਿਰ 12 ਤੋਂ 3 ਵਜੇ ਤਕ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਮਿਲੀਭੁਗਤ ਨਾਲ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 23 ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੇਂਦਰ ਸਰਕਾਰ ਤੇ ਨਾ ਹੀ ਪੰਜਾਬ ਸਰਕਾਰ ਨੇ ਉਸ ਦਾ ਕੋਈ ਨੋਟਿਸ ਲਿਆ ਹੈ। ਉਨ੍ਹਾਂ ਮੰਗ ਕੀਤੀ ਕਿ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਰਣਜੋਧ ਸਿੰਘ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਪਰਿਵਾਰਕ ਮੈਂਬਰ ਨੂੰ ਯੋਗਤਾ ਅਨੁਸਾਰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਹੋਰ ਦੱਸਿਆ ਕਿ ਅੱਜ ਅੰਮ੍ਰਿਤਸਰ ਪਹੁੰਚ ਰਹੀ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦਾ ਵਿਰੋਧ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ, ਜਦੋਂਕਿ ਅੰਮ੍ਰਿਤਸਰ ਪੁੱਜਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ ਦਾ ਅਜੇ ਕੋਈ ਪ੍ਰੋਗਰਾਮ ਨਹੀਂ ਹੈ।

The Center And The Punjab Government Are Making All Possible Efforts To Make The Farmers Movement Fail In Collusion Sarwan Singh Pandher


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App