ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਰੇਲ ਰੋਕੋ ਪ੍ਰੋਗਰਾਮ ਤਹਿਤ ਬਟਾਲਾ ਰੇਲਵੇ ਲਾਈਨ ਤੇ ਕਰੀਬ 12. 30 ਵਜੇ ਧਰਨਾ ਦੇ ਕੇ ਅੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਚਲਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਧੇਰ ਗਰੁੱਪ ਨੇ ਬਟਾਲਾ ਦੇ ਰੇਲਵੇ ਟਰੈਕ ਨੂੰ ਜਾਮ ਕਰਦਿਆਂ ਤਿੰਨ ਘੰਟੇ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਬਟਾਲਾ ਰੇਲਵੇ ਸਟੇਸ਼ਨ ’ਤੇ ਹੋਏ ਇਸ ਪ੍ਰਦਰਸ਼ਨ ਵਿੱਚ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਇਲਾਵਾ ਹੋਰ ਵੀ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਮਨ-ਕਾਨੂੰਨ ਬਣਾਈ ਰੱਖਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਸੀ।
Farmers Started A Dharna Blocking The Railway Track Of Batala Police Force Was Deployed To Maintain Peace
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)