ਮਾਸੂਮ ਅਮਾਇਰਾ ਦੀ ਮੌਤ ਮਾਮਲੇ 'ਚ ਵੱਡੀ ਕਾਰਵਾਈ ! ਲੁਧਿਆਣਾ ਦੇ BCM ਸਕੂਲ ਦਾ ਪ੍ਰਿੰਸੀਪਲ ਗ੍ਰਿਫਤਾਰ

21/12/2024 | Public Times Bureau | Panjab

ਪਹਿਲੀ ਜਮਾਤ ਦੀ ਮਾਸੂਮ ਬੱਚੀ ਅਮਾਇਰਾ ਦੀ ਮੌਤ ਦੇ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਬੀਸੀਐਮ ਸਕੂਲ ਦੇ ਪ੍ਰਿੰਸੀਪਲ ਡੀਪੀ ਗੁਲੇਰੀਆ ਨੂੰ ਸ਼ਨੀਚਰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਪ੍ਰਿੰਸੀਪਲ ਨੂੰ ਜਲਦੀ ਹੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਕਾਬਲੇ ਗੌਰ ਹੈ ਕਿ ਬੀਤੇ ਸੋਮਵਾਰ ਸਵੇਰੇ 32 ਸੈਕਟਰ ਵਿੱਚ ਪੈਂਦੇ ਬੀਸੀਐਮ ਸਕੂਲ ਦੀ ਪਹਿਲੀ ਜਮਾਤ ਦੀ ਵਿਦਿਆਰਥਣ ਅਮਾਇਰਾ( 6) ਦੀ ਮੌਤ ਉਸੇ ਬੱਸ ਹੇਠਾਂ ਆਉਣ ਕਾਰਨ ਹੋ ਗਈ ਸੀ ਜਿਸ ਵਿਚ ਸਵਾਰ ਹੋ ਕੇ ਉਹ ਸਕੂਲ ਆਈ ਸੀ। ਬੱਸ ਡਰਾਈਵਰ ਤੇ ਸਕੂਲ ਪ੍ਰਬੰਧਕਾਂ ਦੀ ਲਾਪਰਵਾਹੀ ਦੇ ਚੱਲਦੇ ਇਹ ਭਿਆਨਕ ਹਾਦਸਾ ਵਾਪਰਿਆ ਸੀ। ਮਾਸੂਮ ਬੱਚੀ ਬੱਸ ਦੇ ਅਗਲੇ ਟਾਇਰ ਹੇਠਾਂ ਆਈ ਸੀ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਬੱਸ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਸੀ। ਪ੍ਰਿੰਸੀਪਲ ਡੀਪੀ ਗੁਲੇਰੀਆ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਲੜਕੀ ਦੇ ਮਾਪੇ ਅਤੇ ਇਲਾਕਾ ਵਾਸੀ ਥਾਣੇ ਦੇ ਬਾਹਰ ਲਗਾਤਾਰ ਧਰਨਾ ਦੇ ਰਹੇ ਸਨ। ਸ਼ਨਿਚਰਵਾਰ ਨੂੰ ਥਾਣਾ ਡਿਵੀਜ਼ਨ ਨੰਬਰ ਸੱਤ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪ੍ਰਿੰਸੀਪਲ ਡੀਪੀ ਗੁਲੇਰੀਆ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Big Action In The Case Of Innocent Amyra s Death Principal Of Ludhiana s Bcm School Arrested


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App