ਸੋਹਾਣਾ ਵਿਚ ਬੀਤੇ ਕੱਲ੍ਹ ਡਿੱਗੀ ਇਮਾਰਤ ਦੇ ਮਲਬੇ ਵਿਚੋਂ ਅੱਜ ਇਕ ਹੋਰ ਲਾਸ਼ ਕੱਢੀ ਗਈ ਹੈ, ਜਿਸ ਨਾਲ ਮਰਨ ਵਾਲਿਆਂ ਦੀ ਗਿਣਤੀ ਦੋ ਹੋ ਗਈ ਹੈ। ਦਮਨਦੀਪ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ।ਦੂਜੇ ਮਰਨ ਵਾਲੇ ਵਿਅਕਤੀ ਦਾ ਨਾਮ ਅਭਿਸ਼ੇਕ ਹੈ।ਅੰਬਾਲਾ ਦਾ ਰਹਿਣ ਵਾਲਾ ਅਭਿਸ਼ੇਕ ਮੋਹਾਲੀ ਵਿਚ ਸਾਫ਼ਟਵੇਅਰ ਕੰਪਨੀ ਵਿਚ ਕੰਮ ਕਰਦਾ ਸੀ ਅਤੇ ਜਿੰਮ ਵਿਚ ਕਸਰਤ ਕਰਨ ਆਇਆ ਸੀ। ਇਸ ਤੋਂ ਪਹਿਲਾਂ, ਐਨ ਡੀ ਆਰ ਐਫ ਵੱਲੋਂ ਬੀਤੀ ਰਾਤ ਇਕ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ ਸੀ, ਜਿਸ ਦੀ ਪਹਿਚਾਣ ਹਿਮਾਚਲ ਪ੍ਰਦੇਸ਼ ਦੇ ਥੀਓਗ ਦੀ ਰਹਿਣ ਵਾਲੀ 20 ਸਾਲਾ ਦ੍ਰਿਸ਼ਟੀ ਵਰਮਾ ਦੇ ਰੂਪ ਵਿਚ ਹੋਈ ਸੀ, ਦ੍ਰਿਸ਼ਟੀ ਮਰਹੂਮ ਭਗਤ ਵਰਮਾ ਦੀ ਧੀ ਸੀ।
ਇਮਾਰਤ ਦੇ ਮਾਲਕ ਤੇ ਕੇਸ ਦਰਜ ਦੂਜੇ ਪਾਸੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਸ ਨੇ ਥਾਣਾ ਸੋਹਾਣਾ ਵਿਖੇ ਬਿਲਡਿੰਗ ਮਾਲਕਾਂ ਪਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ (ਵਾਸੀ ਚਾਓ ਮਾਜਰਾ) ਦੇ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 105 ਦੇ ਤਹਿਤ ਕੇਸ ਦਰਜ ਕੀਤਾ ਹੈ।ਇਮਾਰਤ ਡਿੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪੁਲਿਸ ਅਤੇ ਐਨ ਡੀ ਆਰ ਐਫ ਦੀ ਟੀਮ ਮਲਬੇ ਤੋਂ ਹੋਰ ਮਨੁੱਖੀ ਜਾਨਾਂ ਨੂੰ ਬਚਾਉਣ ਦੀ ਕੌਸ਼ਿਸ਼ ਕਰ ਰਹੀ ਹੈ। ਅਤੇ ਸੰਭਾਵਿਤ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਮਲਬੇ ਦੀ ਸਫ਼ਾਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਸੀਐਮ ਮਾਨ ਨੇ ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪੂਰਾ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ 'ਤੇ ਤਾਇਨਾਤ ਹਨ। ਸੀਐਮ ਮਾਨ ਨੇ ਕਿਹਾ ਕਿ ਇਸ ਉਸਾਰੀ ਅਧੀਨ ਇਮਾਰਤ ਦੇ ਡਿੱਗਣ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ। ਇਮਾਰਤ ਡਿੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪੁਲਿਸ ਅਤੇ ਐਨ ਡੀ ਆਰ ਐਫ ਦੀ ਟੀਮ ਮਲਬੇ ਤੋਂ ਹੋਰ ਮਨੁੱਖੀ ਜਾਨਾਂ ਨੂੰ ਬਚਾਉਣ ਦੀ ਕੌਸ਼ਿਸ਼ ਕਰ ਰਹੀ ਹੈ। ਅਤੇ ਸੰਭਾਵਿਤ ਘਟਨਾਵਾਂ ਦੀ ਜਾਂਚ ਕਰ ਰਹੀ ਹੈ। ਮਲਬੇ ਦੀ ਸਫ਼ਾਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੀ ਪਹਿਲੀ ਅਤੇ ਦੂਜੀ ਮੰਜ਼ਿਲ 'ਤੇ ਪੀਜੀਜ਼ ਸਨ ਅਤੇ ਤੀਜੀ ਮੰਜ਼ਿਲ 'ਤੇ ਜਿੰਮ ਚੱਲ ਰਿਹਾ ਸੀ। ਇਹ ਇਮਾਰਤ ਰਿਹਾਇਸ਼ੀ ਦੱਸੀ ਜਾ ਰਹੀ ਹੈ। ਰਿਹਾਇਸ਼ੀ ਇਮਾਰਤ ਵਿੱਚ ਗੈਰ-ਕਾਨੂੰਨੀ ਢੰਗ ਨਾਲ ਜਿੰਮ ਅਤੇ ਪੀਜ਼ੀ ਦਾ ਕੰਮ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਇਮਾਰਤ ਦੇ ਬੇਸਮੈਂਟ 'ਚ ਖੁਦਾਈ ਚੱਲ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਾਦਸੇ ਦੇ ਸਮੇਂ ਜਿੰਮ ਦੇ ਅੰਦਰ ਬਹੁਤ ਸਾਰੇ ਲੋਕ ਮੌਜੂਦ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਜਿੰਮ ਖੁੱਲ੍ਹਾ ਸੀ। ਇਸ ਵਿੱਚ ਕਈ ਲੋਕ ਕਸਰਤ ਕਰ ਰਹੇ ਸਨ
Two People Lost Their Lives In A Building Accident In Mohali Many Lives Are Still Trapped In The Debris
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)