ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਲਕੇ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਇਹ ਫੈਸਲਾ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ 72 ਘੰਟੇ ਦੇ ਨੋਟਿਸ 'ਤੇ ਮੁੜ ਹੰਗਾਮੀ ਇਕੱਤਰਤਾ ਸੱਦੀ ਸੀ।ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਹੋਣੀ ਸੀ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਹੀਨੇ ਵਿੱਚ ਇਹ ਤੀਸਰੀ 72 ਘੰਟੇ ਦੇ ਨੋਟਿਸ 'ਤੇ ਇਕੱਤਰਤਾ ਰੱਖੀ ਗਈ ਸੀ।
ਇਹ ਇਕੱਤਰਤਾ 23 ਦਸੰਬਰ ਸੋਮਵਾਰ ਨੂੰ ਦੁਪਹਿਰ 12 ਵਜੇ ਰੱਖੀ ਗਈ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 10 ਦਸੰਬਰ ਨੂੰ 72 ਘੰਟੇ ਦੇ ਨੋਟਿਸ 'ਤੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸੱਦੀ ਗਈ ਸੀ ਜਿਸ ਵਿੱਚ ਇੱਕ ਨੁਕਾਤੀ ਏਜੰਡਾ ਲਿਆ ਕੇ ਨਰਾਇਣ ਸਿੰਘ ਚੌੜਾ ਨੂੰ ਪੰਥ 'ਚੋਂ ਛੇਕਣ ਦਾ ਫੈਸਲਾ ਕਰਦਿਆ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਸ ਸਬੰਧੀ ਮੰਗ ਪੱਤਰ ਦਿੱਤਾ ਸੀ | ਇਸ ਤੋਂ ਉਪਰੰਤ 19 ਦਸੰਬਰ ਨੂੰ ਮੁੜ 72 ਘੰਟੇ ਦੇ ਨੋਟਿਸ 'ਤੇ ਜੋ ਇਕੱਤਰਤਾ ਹੋਈ ਸੀ। ਉਸ ਵਿੱਚ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਇੱਕ ਸਬ-ਕਮੇਟੀ ਗਠਿਤ ਕੀਤੀ ਸੀ | ਚਰਚਾ ਸੀ ਕਿ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਜਾ ਸਕਦਾ ਸੀ ।
Tomorrow s Internal Committee Meeting Of Sgpc Canceled Due To Dhami s Busy Schedule
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)