ਪੰਜਾਬ ਭਰ ਵਿੱਚ ਪੁਲਿਸ ਵੱਲੋਂ ਨਸ਼ੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਤਵਾਰ ਨੂੰ ਸਵੇਰੇ ਐਸਐਸਪੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਲਵਦੀਪ ਸਿੰਘ ਡੀਐਸਪੀ ਅਤੇ ਰਮਨਦੀਪ ਸਿੰਘ ਡੀਐਸਪੀ ਸਬ ਡਿਵੀਜ਼ਨ ਧਰਮਕੋਟ ਅਤੇ ਚਾਰ ਥਾਣਿਆਂ ਦੇ ਮੁੱਖ ਅਫ਼ਸਰ ਅਤੇ 102 ਪੁਲਿਸ ਕਰਮਚਾਰੀਆਂ ਵੱਲੋਂ ਹਲਕਾ ਧਰਮਕੋਟ ਦੇ ਪਿੰਡ ਨੂਰਪੁਰ ਹਕੀਮਾ ਵਿੱਚ ਤੜਕਸਾਰ ਆਪਰੇਸ਼ਨ ਕਾਸੋ ਚਲਾਇਆ ਗਿਆ ਹੈ। ਜਿਸ ਵਿੱਚ ਪੁਲਿਸ ਵੱਲੋਂ ਲੋਕਾਂ ਦੇ ਘਰਾਂ 'ਚ ਤੜਕਸਾਰ ਵੜ ਕੇ ਤਲਾਸ਼ੀ ਲਈ ਜਾ ਰਹੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਰਮਨਦੀਪ ਸਿੰਘ ਦਾ ਕਹਿਣਾ ਹੈ ਕਿ ਸਮੇਂ-ਸਮੇਂ 'ਤੇ ਇਹ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜਿੱਥੇ ਨਸ਼ਿਆਂ ਦੇ ਵੱਡੇ-ਵੱਡੇ ਸੌਦਾਗਰਾਂ ਨੂੰ ਫੜ ਕੇ ਜੇਲ੍ਹਾਂ ਦੇ ਵਿੱਚ ਡੱਕਿਆ ਜਾ ਰਿਹਾ ਹੈ।ਉੱਥੇ ਹੀ ਉਹਨਾਂ ਦੀ ਦੋ ਨੰਬਰ ਦੀ ਕਮਾਈ ਨਾਲ ਬਣਾਈ ਗਈ ਪ੍ਰਾਪਰਟੀ ਵੀ ਜ਼ਬਤ ਕੀਤੀ ਜਾ ਰਹੀ ਹੈ।
Operation Kaso Was Conducted Early In The Morning By The Police In The State
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)