ਹਰਿਆਣਾ ਦੇ ਸੋਨੀਪਤ ਵਿੱਚ ਇੱਕ ਔਰਤ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੋਨੀਪਤ 'ਚ ਆਪਣੀ ਸਾਬਕਾ ਸੱਸ ਦਾ ਗਲਾ ਵੱਢ ਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਆਖਿਰਕਾਰ ਸੈਕਟਰ 27 ਥਾਣੇ ਦੀ ਪੁਲਿਸ ਨੇ ਕਾਬੂ ਕਰ ਲਿਆ ਹੈ। ਗ੍ਰਿਫ਼ਤਾਰ ਵਿਅਕਤੀ ਨਾਨੂਰਾਮ 'ਤੇ ਦੋਸ਼ ਹੈ ਕਿ ਉਸ ਨੇ ਆਪਣੀ ਸਾਬਕਾ ਸੱਸ ਚਵੰਨੀ ਦੇਵੀ ਦੀ ਗਰਦਨ ਕੱਟ ਕੇ ਇੱਕ ਬੈਗ 'ਚ ਆਪਣੀ ਸਾਬਕਾ ਪਤਨੀ ਦੇ ਪ੍ਰੇਮੀ ਨੂੰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਨਾਨੂਰਾਮ ਨੇ ਸੋਨੀਪਤ ਆਟੋ ਮਾਰਕੀਟ 'ਚ ਚਵੰਨੀ ਦੇਵੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਸੀ। ਦੋਸ਼ੀ ਨਾਨੂਰਾਮ ਨੇ ਸੋਨੀਪਤ ਪੁਲਿਸ ਦੇ ਸਾਹਮਣੇ ਖੁਲਾਸਾ ਕੀਤਾ ਹੈ। ਨਾਨੂਰਾਮ ਦਾ ਆਪਣੀ ਸਾਬਕਾ ਸੱਸ ਚਵੰਨੀ ਦੇਵੀ ਨਾਲ ਆਪਣੀ ਸਾਬਕਾ ਪਤਨੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਤੇ ਇਸੇ ਕਾਰਨ ਉਸ ਨੇ ਇਹ ਕਤਲ ਕੀਤਾ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਮੁਲਜ਼ਮ ਦਿੱਲੀ ਦੇ ਨਾਲ-ਨਾਲ ਬਿਹਾਰ ਵਿੱਚ ਵੀ ਰਹਿ ਰਿਹਾ ਸੀ। ਪੁਲਿਸ ਨੇ ਦੋਸ਼ੀ ਨੂੰ ਸੋਨੀਪਤ ਦੇ ਵਿਕਾਸ ਨਗਰ ਤੋਂ ਗ੍ਰਿਫਤਾਰ ਕੀਤਾ ਹੈ। ਸੋਨੀਪਤ ਸੈਕਟਰ 27 ਥਾਣੇ ਦੇ ਇੰਚਾਰਜ ਸਵਿਤ ਕੁਮਾਰ ਨੇ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ। ਕਤਲ ਵਿੱਚ ਵਰਤਿਆ ਗਿਆ ਤੇਜ਼ਧਾਰ ਹਥਿਆਰ ਬਰਾਮਦ ਹੋਣਾ ਬਾਕੀ ਹੈ। ਮੁਲਜ਼ਮ ਨਾਨੂਰਾਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਫਿਲਹਾਲ ਸੋਨੀਪਤ ਪੁਲਸ ਦੋਸ਼ੀ ਤੋਂ ਬਾਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।
Beyond All The Limits Of Humanity The Throat Of The Mother in law Was Cut The Head Was Kept In A Bag And Handed Over To The Lover Of The Wife
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)