ਮਹਿਲਾ ਸਟਾਫ ਨਾਲ ਛੇੜਛਾੜ ਕਰਨ ਤੋਂ ਰੋਕਿਆ ਤੇ ਨਿੱਜੀ ਹਸਪਤਾਲ 'ਚ ਕੀਤੀ ਭੰਨਤੋੜ, ਰੋਸ ਵਜੋਂ ਡਾਕਟਰਾਂ ਨੇ ਰੋਡ ਕੀਤਾ ਜਾਮ

22/12/2024 | Public Times Bureau | Panjab

ਮੁਕਤਸਰ-ਕੋਟਕਪੂਰਾ ਰੋਡ 'ਤੇ ਬਾਈਪਾਸ 'ਤੇ ਸਥਿਤ ਨਿੱਜੀ ਮਾਲਵਾ ਆਰਥੋ ਹਸਪਤਾਲ 'ਚ ਕੰਮ ਕਰਦੀ ਮਹਿਲਾ ਸਟਾਫ਼ ਮੈਂਬਰ ਨਾਲ ਇੱਕ ਨੌਜਵਾਨ ਵੱਲੋਂ ਛੇੜਛਾੜ ਕਰਨ 'ਤੇ ਹਸਪਤਾਲ ਦੇ ਡਾਕਟਰ ਅਤੇ ਹੋਰ ਸਟਾਫ਼ ਮੈਂਬਰਾਂ ਨੇ ਨੌਜਵਾਨ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਕਤ ਨੌਜਵਾਨ ਨੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਹਥਿਆਰਾਂ ਨਾਲ ਲੈਸ ਹੋ ਕੇ ਹਸਪਤਾਲ 'ਚ ਆ ਕੇ ਭੰਨਤੋੜ ਕੀਤੀ। ਉਕਤ ਨੌਜਵਾਨ ਲੜਕੀ ਤੋਂ ਉਸਦਾ ਮੋਬਾਈਲ ਨੰਬਰ ਮੰਗ ਰਿਹਾ ਸੀ। ਹਮਲਾਵਰਾਂ ਵੱਲੋਂ ਡਾਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਇਸ ਦੌਰਾਨ ਉਨ੍ਹਾਂ ਦੇ ਬਚਾਅ 'ਚ ਆਏ ਇਕ ਨੌਜਵਾਨ ਅਤੇ ਮਰੀਜ਼ ਦਾ ਹਾਲ-ਚਾਲ ਪੁੱਛਣ ਆਏ ਇਕ ਨੌਜਵਾਨ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਐਤਵਾਰ ਸਵੇਰੇ ਕਰੀਬ 11 ਵਜੇ ਦੀ ਹੈ। ਓਧਰ ਰੋਸ ’ਚ ਆਏ ਡਾਕਟਰਾਂ ਨੇ ਹਸਪਤਾਲ ਦੇ ਬਾਹਰ ਕੋਟਕਪੂਰਾ-ਬਠਿੰਡਾ ਰੋਡ ਬਾਈਪਾਸ ਸੜਕ ਜਾਮ ਕਰਕੇ ਧਰਨਾ ਦਿੱਤਾ। ਧਰਨੇ ਵਾਲੀ ਥਾਂ ’ਤੇ ਪੁੱਜੇ ਡੀਐਸਪੀ ਸਤਨਾਮ ਸਿੰਘ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਸਮਾਪਤ ਕਰਵਾਇਆ। ਇਹ ਧਰਨਾ ਦੁਪਹਿਰ 1 ਵਜੇ ਤੱਕ ਜਾਰੀ ਰਿਹਾ।

ਮਾਲਵਾ ਆਰਥੋ ਹਸਪਤਾਲ ਦੇ ਸੰਚਾਲਕ ਡਾ. ਅਰੁਣ ਜੈਨ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ’ਚ ਕੰਮ ਕਰਨ ਵਾਲੀ ਇੱਕ ਮਹਿਲਾ ਸਟਾਫ਼ ਮੈਂਬਰ ਐਤਵਾਰ ਸਵੇਰੇ ਕਰੀਬ 10 ਵਜੇ ਆਪਣੇ ਘਰ ਤੋਂ ਡਿਊਟੀ ਲਈ ਆ ਰਹੀ ਸੀ। ਇਸ ਦੌਰਾਨ ਇਕ ਨੌਜਵਾਨ ਉਸਦਾ ਪਿੱਛਾ ਕਰਦਾ ਹਸਪਤਾਲ ਵਿਚ ਦਾਖਲ ਹੋ ਗਿਆ। ਜੋਕਿ ਹਸਪਤਾਲ ਦੀ ਮਹਿਲਾ ਸਟਾਫ਼ ਮੈਂਬਰ ਨਾਲ ਛੇੜਛਾੜ ਕਰਨ ਲੱਗਾ। ਜਦੋਂ ਅਸੀਂ ਉਸਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਹ ਗੁੱਸੇ 'ਚ ਆ ਗਿਆ ਅਤੇ ਉਥੋਂ ਚਲਾ ਗਿਆ ਪਰ ਕੁਝ ਸਮੇਂ ਬਾਅਦ ਉਹ ਆਪਣੇ ਸਾਥੀਆਂ ਸਮੇਤ ਹਸਪਤਾਲ 'ਚ ਹਥਿਆਰਾਂ ਸਮੇਤ ਦਾਖਲ ਹੋ ਗਿਆ ਅਤੇ ਆਉਂਦਿਆਂ ਹੀ ਹਸਪਤਾਲ 'ਚ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਹਸਪਤਾਲ ਦੇ ਸ਼ੀਸ਼ੇ ਤੋੜ ਦਿੱਤੇ।

ਛੇ ਤੋਂ ਸੱਤ ਹਮਲਾਵਰ ਸਨ। ਇਸ ਦੌਰਾਨ ਹਮਲਾਵਰਾਂ ਨੇ ਉਸ ਉੱਪਰ ਵੀ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਇਸ ਦੌਰਾਨ ਰਿਸੈਪਸ਼ਨ 'ਤੇ ਖੜ੍ਹਾ ਉਨ੍ਹਾਂ ਦਾ ਇਕ ਕਰਮਚਾਰੀ ਅਤੇ ਇਕ ਹੋਰ ਨੌਜਵਾਨ ਉਨ੍ਹਾਂ ਨੂੰ ਬਚਾਉਣ ਲਈ ਅੱਗੇ ਆ ਗਏ ਪਰ ਹਮਲਾਵਰਾਂ ਨੇ ਹਮਲਾ ਕਰਕੇ ਦੋਵਾਂ ਨੂੰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਸੂਚਨਾ ਮਿਲਣ 'ਤੇ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਵੀ ਇਕੱਠੇ ਹੋ ਗਏ ਅਤੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਡਾਕਟਰ ਇਸ ਗੱਲ ’ਤੇ ਅੜੇ ਰਹੇ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

Prevented From Molesting The Female Staff And Vandalized The Private Hospital The Doctors Blocked The Road In Protest


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App