ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 'ਰਾਹ' ਰੋਕ ਲਏ ਹਨ। ਇਸ ਗੱਲ ਤੋਂ ਕੇਂਦਰ ਸਰਕਾਰ ਕਾਫੀ ਖਫਾ ਵੀ ਹੈ। ਇਸ ਲਈ ਪਿਛਲੇ ਸਮੇਂ ਦੌਰਾਨ ਤਿੰਨ ਵੱਡੇ ਪ੍ਰੋਜੈਕਟ ਰੱਦ ਵੀ ਕਰ ਦਿੱਤੇ ਹਨ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਅੰਦਰ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਵਿੱਚ ਜ਼ਮੀਨੀ ਵਿਵਾਦ ਵੱਡਾ ਅੜਿੱਕਾ ਬਣ ਰਹੇ ਹਨ। ਕਿਸਾਨ ਵੱਧ ਮੁਆਵਜ਼ੇ ਦੀ ਮੰਗ ਕਰਕੇ ਜ਼ਮੀਨਾਂ ਦਾ ਕਬਜ਼ਾ ਨਹੀਂ ਦੇ ਰਹੇ। ਇਸ ਕਰਕੇ ਪ੍ਰੋਜੈਕਟ ਲੇਟ ਹੋ ਰਹੇ ਹਨ ਤੇ ਲਾਗਤਾਂ ਵਧ ਰਹੀਆਂ ਹਨ। ਦਰਅਸਲ ਤਿੰਨ ਸਾਲਾਂ ਵਿੱਚ ਕੇਂਦਰ ਵੱਲੋਂ ਰਾਜ ਨੂੰ 38 ਨੈਸ਼ਨਲ ਹਾਈਵੇ ਪ੍ਰੋਜੈਕਟਾਂ ਮਿਲੇ ਪਰ ਸਥਿਤੀ ਇਹ ਹੈ ਕਿ ਸਿਰਫ 16 ਪ੍ਰਾਜੈਕਟਾਂ 'ਤੇ 50 ਫੀਸਦੀ ਤੋਂ ਵੱਧ ਕੰਮ ਹੋ ਸਕਿਆ ਹੈ, ਜਦਕਿ 22 ਪ੍ਰਾਜੈਕਟਾਂ 'ਤੇ ਕੰਮ ਮੱਠੀ ਰਫਤਾਰ ਨਾਲ ਚੱਲ ਰਿਹਾ ਹੈ। ਇੱਥੋਂ ਤੱਕ ਕਿ ਲੁਧਿਆਣਾ-ਬਠਿੰਡਾ ਹਾਈਵੇਅ ਪ੍ਰਾਜੈਕਟ ਦੀ ਲਾਗਤ ਵਧ ਗਈ ਹੈ। ਇਸ ਦੇ ਨਾਲ ਹੀ ਕੇਂਦਰ ਨੇ ਰਾਜ ਦੇ ਇੱਕ ਹੋਰ ਨੈਸ਼ਨਲ ਹਾਈਵੇ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਹੈ। ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ।ਮੰਤਰਾਲੇ ਵੱਲੋਂ ਇਹ ਰਿਪੋਰਟ ਸੰਸਦ ਵਿੱਚ ਪੇਸ਼ ਕੀਤੀ ਗਈ ਹੈ। ਇਸ ਰਿਪੋਰਟ ਮੁਤਾਬਕ ਪਹਿਲਾਂ ਜ਼ਮੀਨੀ ਵਿਵਾਦ ਕਾਰਨ ਪੰਜਾਬ ਦੇ ਤਿੰਨ ਪ੍ਰਾਜੈਕਟ ਰੱਦ ਹੋ ਗਏ ਪਰ ਹੁਣ ਇੱਕ ਹੋਰ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਖਰੜ ਤੱਕ ਬਣਨ ਵਾਲਾ ਲੁਧਿਆਣਾ-ਰੂਪਨਗਰ ਹਾਈਵੇ, ਦੱਖਣੀ ਲੁਧਿਆਣਾ ਬਾਈਪਾਸ, ਅੰਮ੍ਰਿਤਸਰ-ਘੁਮਾਣ-ਟਾਂਡਾ ਪੈਕੇਜ-2 ਤੇ ਦਿੱਲੀ-ਅੰਮ੍ਰਿਤਸਰ-ਕਟੜਾ ਫੇਜ਼-1 ਸਪੁਰ-2 ਸ਼ਾਮਲ ਹਨ। ਰਿਪੋਰਟ ਮੁਤਾਬਕ 134.03 ਕਿਲੋਮੀਟਰ ਦੀ ਲੰਬਾਈ ਵਾਲੇ ਇਹ ਚਾਰ ਪ੍ਰਾਜੈਕਟ 4712.46 ਕਰੋੜ ਰੁਪਏ ਵਿੱਚ ਪੂਰੇ ਕੀਤੇ ਜਾਣੇ ਸਨ ਪਰ ਇਨ੍ਹਾਂ ਦੇ ਰੱਦ ਹੋਣ ਨਾਲ ਸੂਬੇ ਨੂੰ ਵੱਡਾ ਧੱਕਾ ਲੱਗਾ ਹੈ।
Farmers Of Punjab Blocked The Central Government s rah Three Projects Including Delhi amritsar katra Were Cancelled
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)