ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਤੇ ਦਿਨੀ ਐੱਚ.ਡੀ.ਐੱਫ.ਸੀ. ਬੈਂਕ ਵਿੱਚ ਹੋਈ ਲੁੱਟ ਦਾ ਮਾਮਲਾ ਸੁਲਝਾਉਂਦਿਆਂ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਕੋਲੋਂ ਇੱਕ ਲੱਖ ਰੁਪਏ, ਇੱਕ 32 ਬੋਰ ਰਿਵਾਲਵਰ, 5 ਜਿੰਦਾ ਕਾਰਤੂਸ, 2 ਮੋਬਾਇਲ ਫੋਨ ਅਤੇ ਇੱਕ ਗੱਡੀ ਵੀ ਬਰਾਮਦ ਕੀਤੀ ਗਈ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਸ੍ਰੀ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਬੀਤੀ 20 ਦਸੰਬਰ ਨੂੰ ਐੱਚ.ਡੀ.ਐੱਫ.ਸੀ. ਬੈਂਕ ਬਰਾਂਚ ਨਵਾਂ ਪਿੰਡ ਜੰਡਿਆਲਾ ਵਿਖੇ ਰਿਵਾਲਵਰ ਦੀ ਨੋਕ 'ਤੇ 3,96,340 ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਤੁਰੰਤ ਹਰਕਤ ਵਿੱਚ ਆਉਂਦਿਆਂ ਹਰਿੰਦਰ ਸਿੰਘ ਗਿੱਲ ਐਸ.ਪੀ. ਡੀ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਜੰਡਿਆਲਾ ਵੱਲੋਂ ਐੱਚ.ਡੀ.ਐੱਫ.ਸੀ. ਬੈਂਕ ਮੈਨੇਜਰ ਦੀ ਸ਼ਿਕਾਇਤ ਤੇ ਜੁਰਮ 309(2) ਬੀ.ਐਨ.ਐਸ., 25 ਆਰਮਜ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ।
ਜਿਸ ਤੋਂ ਮਗਰੋਂ ਸੀ.ਆਈ.ਏ ਸਟਾਫ ਅਤੇ ਥਾਣਾ ਜੰਡਿਆਲਾ ਦੀਆਂ ਵੱਖ ਵੱਖ ਟੀਮਾਂ ਨੇ ਪੂਰੀ ਮਿਹਨਤ ਨਾਲ ਵੱਖ ਵੱਖ ਥਿਓਰੀਆਂ ਤੇ ਕੰਮ ਕਰਦੇ ਹੋਏ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਟਰੇਸ ਕਰਕੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ। ਐੱਸ.ਐੱਸ.ਪੀ. ਨੇ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਨਾਮ ਲਵਪ੍ਰੀਤ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ ਜ਼ਿਲ੍ਹਾ ਤਰਨ ਤਾਰਨ ਅਤੇ ਗੁਰਨੂਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਕੱਲਾ ਜਿਲ੍ਹਾ ਤਰਨ ਤਾਰਨ ਹਨ। ਇਨ੍ਹਾਂ ਦੇ ਕਬਜ਼ੇ ਵਿੱਚੋਂ 1 ਲੱਖ ਰੁਪਏ, ਇੱਕ .32 ਬੋਰ ਰਿਵਾਲਵਰ, ਪੰਜ ਜਿੰਦਾ ਕਾਰਤੂਸ, ਇੱਕ ਫੋਰਡ ਫੀਗੋ ਗੱਡੀ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕਰ ਰਹੀ ਹੈ ਤਾਂ ਜੋ ਇਨ੍ਹਾਂ ਦੇ ਹੋਰਨਾਂ ਸਾਥੀਆਂ ਬਾਰੇ ਵੀ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਇਨ੍ਹਾਂ ਦੋਵੇਂ ਅਪਰਾਧੀਆਂ ਦੇ ਪਿਛਲੇ ਅਪਰਾਧਿਕ ਰਿਕਾਰਡ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
Amritsar Rural Police H D Fc Bank Robbery Case Solved 2 Main Accused Arrested
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)