ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇ। ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ 'ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆ। ਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ 'ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ।
The Delegation Of The Opposition Members Of The Shiromani Committee Met The Jathedar Of Sri Akal Takht Sahib Submitted A Demand Letter
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)