ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ), ਮੋਹਾਲੀ ਨੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੋਕੇਸ਼ਨਲ ਅਤੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (NSQF) ਵਿਸ਼ਿਆਂ ਦੀ ਪ੍ਰੈਕਟੀਕਲ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰਤ ਸੂਚਨਾ ਅਨੁਸਾਰ ਇਹ ਪ੍ਰੈਕਟੀਕਲ ਪ੍ਰੀਖਿਆਵਾਂ 27 ਜਨਵਰੀ 2025 ਤੋਂ 4 ਫਰਵਰੀ 2025 ਤੱਕ ਰਾਜ ਦੇ ਵੱਖ-ਵੱਖ ਸਕੂਲਾਂ ਵਿੱਚ ਲਈਆਂ ਜਾਣਗੀਆਂ।ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਅਨੁਸਾਰ ਆਪੋ-ਆਪਣੇ ਸਕੂਲਾਂ ਵਿੱਚ ਬੈਠਣਾ ਪਵੇਗਾ। ਵਿਦਿਆਰਥੀ PSEB ਦੀ ਵੈੱਬਸਾਈਟpseb.ac.in 'ਤੇ ਜਾ ਕੇ ਆਪਣੀ ਪ੍ਰੀਖਿਆ ਦੀ ਸਮਾਂ ਸਾਰਣੀ ਦੇਖ ਸਕਦੇ ਹਨ।ਫਸ਼ਓਭ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲ ਦੇ ਸਬੰਧਤ ਅਧਿਆਪਕਾਂ ਦੁਆਰਾ ਤਿਆਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਕਰਵਾਉਣਗੇ।