ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਅਣਡਿੱਠ ਵਤੀਰਾ ਤਿਆਗ ਕੇ ਗੱਲਬਾਤ ਕਰੇ : ਹਰਪਾਲ ਸਿੰਘ ਚੀਮਾ

11/01/2025 | Public Times Bureau | Panjab

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਖਾਸ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ ਜਦੋਂ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਹੁੰਦੇ ਹਨ। ਵਿੱਤ ਮੰਤਰੀ ਰਪਾਲ ਸਿੰਘ ਚੀਮਾ ਦਿੜਬਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਰਹੇ ਸਨ। ਉਹਨਾਂ ਕਿਹਾ ਕਿ ਕੇਂਦਰ ਦੀ ਸਰਕਾਰ ਦਾ ਅੜੀਅਲ ਵਤੀਰਾ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰ ਰਿਹਾ ਹੈ। ਕਿਸਾਨ ਆਪਣੇ ਹੀ ਦੇਸ਼ ਦੇ ਵਿੱਚ ਪਰਾਏ ਨਾਗਰਿਕ ਬਣ ਕੇ ਰਹਿ ਗਏ ਹਨ ਉਹਨਾਂ ਨੂੰ ਆਪਣੀਆਂ ਜਾਇਜ ਮੰਗਾਂ ਮਨਵਾਉਣ ਦੇ ਲਈ ਸੜਕਾਂ ਤ ਤੇ ਉਤਰਨਾ ਪੈ ਰਿਹਾ ਜਾਂ ਫਿਰ ਭੁੱਖ ਹੜਤਾਲ ਕਰਕੇ ਸ਼ਹੀਦੀ ਪ੍ਰਾਪਤ ਕਰਨ ਦਾ ਰਾਹ ਅਖਤਿਆਰ ਕੀਤਾ ਜਾ ਰਿਹਾ ਹੈ। ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਮਸਲਿਆਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਸਗੋਂ ਸਾਰਾ ਮਸਲਾ ਸਟੇਟ ਦੇ ਜਿੰਮੇ ਪਾਈ ਜਾ ਰਹੀ ਹੈ। ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਇਸ ਕਰਕੇ ਅੜਿਅਲ ਬਤੀਰਾ ਤਿਆਰ ਕਰ ਰਹੀ ਹੈ।

ਕਿ ਉਨਾਂ ਨੇ ਪਿਛਲੇ ਲੰਮੇ ਸਮੇਂ ਤੱਕ ਸੰਘਰਸ਼ ਕਰਕੇ ਮੋਦੀ ਸਰਕਾਰ ਨੂੰ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਨ ਲਈ ਮਜਬੂਰ ਕੀਤਾ ਸੀ ਇਸ ਕਰਕੇ ਕੇਂਦਰ ਦੀ ਸਰਕਾਰ ਕਿਸਾਨਾਂ ਤੋਂ ਇਸ ਗੱਲ ਦਾ ਬਦਲਾ ਲੈਣਾ ਚਾਹੁੰਦੀ ਹੈ। ਕੇਂਦਰ ਦੀ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਉਹੀ ਕਿਸਾਨ ਹਨ ਜਿਨਾਂ ਨੇ ਦੇਸ਼ ਦੇ ਅੰਨ ਭੰਡਾਰ ਭਰ ਕੇ ਦੇਸ਼ ਨੂੰ ਅਨਾਜ ਪ੍ਰਤੀ ਸਵੈ ਨਿਰਭਰ ਕੀਤਾ ਸੀ। ਅੱਜ ਜੇ ਕਿਸਾਨ ਕਰਜ਼ੇ ਦੇ ਬੋਝ ਥੱਲੇ ਦੱਬਿਆ ਹੋਇਆ ਹੈ ਹੈ। ਜਾਂ ਆਪਣੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਸੰਘਰਸ਼ ਕਰ ਰਿਹਾ ਹੈ ਤਾਂ ਉਹਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਉਹਨਾਂ ਨੂੰ ਆਪਣੀ ਹੀ ਰਾਜਧਾਨੀ ਦਿੱਲੀ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ ਉਹਨਾਂ ਤੇ ਗੋਲ਼ੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਪਾਣੀ ਦੀਆਂ ਵਿਛਾੜਾਂ ਚਲਾ ਕੇ ਉਹਨਾਂ ਨੂੰ ਜਖਮੀ ਵੀ ਕੀਤਾ ਜਾ ਰਿਹਾ। ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਮਸਲੇ ਜਲਦੀ ਹੱਲ ਕਰੇ।

The Central Government Should Abandon Its Indifferent Attitude Towards The Farmers And Talk To Them Harpal Singh Cheema


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App