ਬਾਪੂ ਸੂਰਤ ਸਿੰਘ ਖਾਲਸਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅਮਰੀਕਾ ਵਿਚ ਆਖਰੀ ਸਾਹ ਲਏ। ਉਹ ਕੁਝ ਸਮਾਂ ਪਹਿਲਾਂ ਹੀ ਪਰਿਵਾਰ ਨਾਲ ਅਮਰੀਕਾ ਸ਼ਿਫ਼ਟ ਹੋਏ ਸਨ। ਉਹ 8 ਸਾਲ ਦੇ ਲੰਮੇ ਸਮੇਂ ਤਕ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਰਹੇ ਸਨ। ਭੁੱਖ ਹੜਤਾਲ ਦੌਰਾਨ ਉਹ ਲੁਧਿਆਣਾ DMC ਹਸਪਤਾਲ ਵਿਚ ਦਾਖਲ ਵੀ ਰਹੇ ਸਨ।ਉਨ੍ਹਾਂ ਨੇ 16 ਜਨਵਰੀ 2015 ਨੂੰ 82 ਸਾਲ ਦੀ ਉਮਰ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਆਪਣਾ ਸੰਘਰਸ਼ ਸ਼ੁਰੂ ਕੀਤਾ ਅਤੇ 14 ਜਨਵਰੀ 2023 ਨੂੰ ਆਪਣਾ ਮਰਨ ਵਰਤ ਖਤਮ ਕੀਤਾ ਸੀ।ਇਸ ਦੌਰਾਨ ਉਨਾਂ ਨੂੰ ਸਿਰਫ਼ ਇੱਕ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ । ਸੂਰਤ ਸਿੰਘ ਖਾਲਸਾ ਦੇ ਮਰਨ ਵਰਤ ਦਾ ਮਕਸਦ ਪੰਜਾਬ ਅਤੇ ਦੇਸ਼ ਦੀਆਂ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਉਣਾ ਸੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ।
Bapu Surat Singh Khalsa Who Went On Hunger Strike For 8 Years For The Release Of Captive Singhs Breathed His Last In America
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)