ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਇਆ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰੱਖਣ ਦਾ ਦਿਹਾੜਾ

15/01/2025 | Public Times Bureau | panjab (pakistan)

ਮਾਘ ਦੀ ਸੰਗਰਾਂਦ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਸਾਈਂ ਮੀਆਂ ਮੀਰ ਜੀ ਦੇ ਗੱਦੀਨਸ਼ੀਨ ਸਾਈਂ ਸੱਯਦ ਅਲੀ ਰਜ਼ਾ ਕਾਦਰੀ ਦੀ ਅਗਵਾਈ ਹੇਠ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਨੀਂਹ ਪੱਥਰ ਰੱਖਣ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਤੇ ਪ੍ਰੇਮ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਾਜੈਕਟ ਮੈਨੇਜਮੈਂਟ ਸ੍ਰੀ ਕਰਤਾਰਪੁਰ ਸਾਹਿਬ ਦੇ ਸਹਿਯੋਗ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਹੋਇਆ। ਇਸ ਸਮਾਗਮ ਚ ਸ਼ਾਮਲ ਹੋਣ ਲਈ ਭਾਰਤ ਵੱਲੋਂ 500 ਸੰਗਤਾਂ ਦਾ ਇਕ ਵੱਡਾ ਜੱਥਾ ਪਹੁੰਚਿਆ, ਜਿਸ ਦਾ ਸਾਈਂ ਅਲੀ ਰਜ਼ਾ ਕਾਦਰੀ ਅਤੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵੱਲੋਂ ਸੰਗਤਾਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੀਂਹ ਪੱਥਰ ਰੱਖਣ ਦੇ ਦਿਹਾੜੇ ਨੂੰ ਮਨਾਉਣ ਮੌਕੇ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਰੱਖੇ ਸ੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ।

ਉਪਰੰਤ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਵੱਲੋਂ ਰਸ ਭਿੰਨਾ ਕੀਰਤਨ ਕੀਤਾ ਗਿਆ। ਸਮਾਗਮ ਦੀ ਸੰਪੂਰਤਾ ਦੀ ਅਰਦਾਸ ਅਤੇ ਮਾਘ ਮਹੀਨੇ ਦੇ ਵਿਆਖਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸ ਮੁੱਖ ਗ੍ਰੰਥੀ ਭਾਈ ਗੋਬਿੰਦ ਸਿੰਘ ਸ੍ਰੀ ਕਰਤਾਰਪੁਰ ਸਾਹਿਬ ਵੱਲੋਂ ਸਰਵਣ ਕਰਾਇਆ ਗਿਆ। ਭਾਈ ਇੰਦਰਜੀਤ ਸਿੰਘ ਮੈਂਬਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਅਤੇ ਹੋਰ ਥਾਵਾਂ ਤੋਂ ਆਈਆਂ ਸਿੱਖ ਸੰਗਤਾਂ ਨੂੰ ਜੀ ਆਇਆਂ ਕਿਹਾ। ਇਸ ਮੌਕੇ ਸਾਈਂ ਮੀਆਂ ਮੀਰ ਜੀ ਦੇ ਗੱਦੀਨਸ਼ੀਨ ਸਾਈਂ ਸਾਈਂ ਅਲੀ ਰਜ਼ਾ ਕਾਦਰੀ ਨੇ ਕਿਹਾ ਕਿ ਸਾਈਂ ਮੀਆਂ ਮੀਰ ਜੀ ਦੀ ਗੁਰੂ ਰਾਮਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਪਰਿਵਾਰਕ ਸਾਂਝ ਰਹੀ ਹੈ ਗੁਰੂ ਅਰਜਨ ਦੇਵ ਜੀ ਨੇ 1 ਮਾਘ 1588 ਈਸਵੀ ਨੂੰ ਸਾਈਂ ਮੀਆਂ ਮੀਰ ਜੀ ਤੋਂ ਸ੍ਰੀ ਹਰਿਮੰਦਰ ਸਾਹਿਬ ਦਾ ਨੀਂਹ ਪੱਥਰ ਰਖਵਾ ਕੇ ਇਸ ਭਾਈਚਾਰਕ ਸਾਂਝ ਨੂੰ ਗੂੜ੍ਹਾ ਕਰ ਦਿੱਤਾ ।

ਸੱਯਦ ਅਲੀ ਰਜਾ ਕਾਦਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਮੁਸਲਿਮ ਫ਼ਕੀਰਾਂ ਨੂੰ ਅੰਗ ਬਣਾਇਆ ਹੈ, ਜੋ ਸਾਡੇ ਲਈ ਮਾਣ ਹੈ ਅਤੇ ਇਹ ਸਾਡੇ ਦੋਹਾਂ ਲਈ ਸਰਬ ਸਾਂਝੀਵਾਲਤਾ ਦਾ ਵਧੀਆ ਸੰਦੇਸ਼ ਹੈ। ਉਹਨਾਂ ਕਿਹਾ ਕਿ ਮੁਸਲਿਮ ਫ਼ਕੀਰ ਪੰਥ ਦਾ ਹਿੱਸਾ ਹਨ ਅਤੇ ਇਨ੍ਹਾਂ ਨੂੰ ਕਦੇ ਵੀ ਵੱਖ ਕਰਕੇ ਨਹੀਂ ਵੇਖਿਆ ਜਾ ਸਕਦਾ। ਸਮਾਗਮ ਦੀ ਅਖੀਰ ਸੱਯਦ ਅਲੀ ਰਜਾ ਕਾਦਰੀ ਅਤੇ ਚੜ੍ਹਦੀ ਕਲਾ ਗਰੁੱਪ ਦੇ ਮੁੱਖ ਸੰਪਾਦਕ ਜਗਜੀਤ ਸਿੰਘ ਦਰਦੀ ਵੱਲੋਂ ਭਾਰਤ ਅਤੇ ਹੋਰਨਾਂ ਦੇਸ਼ਾਂ ਤੋਂ ਆਏ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

The Day Of Laying The Foundation Stone Of Harmandir Sahib Was Celebrated At Gurdwara Sri Kartarpur Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App