ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮੁੱਖ ਦਫ਼ਤਰ ਵਿਖੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਮੈਂਬਰਾਂ ਨੂੰ ਤਨਖਾਹ ਦੇ ਵਾਧੇ ਦਾ ਪੱਤਰ ਸੌਂਪਿਆ। ਦੱਸਣਯੋਗ ਹੈ ਕਿ ਜਿਹੜੇ ਮੁਲਾਜ਼ਮਾਂ ਨੂੰ ਇਕ ਸਾਲ ਤੋਂ ਵੱਧ ਸਮਾਂ ਹੋ ਗਿਆ, ਉਨ੍ਹਾਂ 1148 ਮੁਲਾਜ਼ਮਾਂ ਦੀ ਤਨਖਾਹ ’ਚ ਵਾਧਾ ਕਰਦਿਆ 2500 ਰੁਪਏ ਸਮੇਤ 10 ਪ੍ਰਤੀਸ਼ਤ ਦਾ ਵਾਧਾ ਕੀਤਾ ਗਿਆ ਹੈ। ਚੇਅਰਮੈਨ ਹਡਾਣਾ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਨੇ ਕਦੇ ਵੀ ਬੇਫਜ਼ੂਲ ਹੜਤਾਲਾਂ ਕਰਕੇ ਬੱਸਾਂ ਬੰਦ ਕਰਕੇ ਲੋਕਾਂ ਨੂੰ ਖੱਜਲ–ਖੁਆਰ ਨਹੀ ਕੀਤਾ ਬਲਕਿ ਇਸ ਦੇ ਉਲਟ ਆਪਣਾ ਕੰਮ ਇਮਾਨਦਾਰੀ ਨਾਲ ਕਰਕੇ ਪੀਆਰਟੀਸੀ ਦੀ ਆਮਦਨ ਵਧਾਉਣ ਵਿਚ ਬਣਦਾ ਯੋਗਦਾਨ ਪਾਇਆ ਹੈ। ਪੱਤਰ ਲੈਣ ਮਗਰੋਂ ਆਜ਼ਾਦ ਯੂਨੀਅਨ ਦੇ ਨੁਮਾਇੰਦਿਆਂ ਨੇ ਨਵੇਂ ਬੱਸ ਅੱਡੇ ਵਿਖੇ ਲੱਡੂ ਵੰਡ ਕੇ ਖੁਸ਼ੀ ਜ਼ਾਹਰ ਕੀਤੀ।ਇਸ ਮੌਕੇ ਹਡਾਣਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਕੰਟਰੈਕਟ ਵਰਕਰਾਂ ਦੀ ਤਨਖਾਹ ਵਾਧੇ ਲਈ ਵਿਚਾਰ ਵਟਾਂਦਰਾ ਕਰਕੇ ਫਾਈਲ ਬਣਾ ਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੀ ਗਈ ਸੀ ਜਿਸ ’ਤੇ ਮੁੱਖ ਮੰਤਰੀ ਮਾਨ ਨੇ ਤਨਖਾਹ ਵਾਧੇ ਨੂੰ ਜਲਦ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ।
ਉਨ੍ਹਾਂ ਕਿਹਾ ਕਿ ਪੀਆਰਟੀਸੀ ਵੱਲੋ ਪੰਜਾਬ ਰੋਡਵੇਜ਼ ਦੀ ਤਰਜ਼ ’ਤੇ ਡਰਾਈਵਰਾਂ ਦੀਆਂ ਉਜਰਤਾਂ ਵਿੱਚ 2500 ਰੁਪਏ ਅਤੇ ਇਸੇ ਅਨੁਪਾਤ ਵਿੱਚ ਬਾਕੀ ਕਰਮਚਾਰੀਆਂ ਦੀ ਉਜਰਤਾਂ ਵਿੱਚ ਵਾਧਾ ਕਰਦੇ ਹੋਏ 30 ਪ੍ਰਤੀਸ਼ਤ ਦਾ ਵਾਧਾ ਦਿੱਤਾ ਗਿਆ ਸੀ। 15 ਸਤੰਬਰ 2021 ਤੋਂ ਬਾਅਦ ਨਿਯੁਕਤ ਕੀਤੇ ਗਏ ਅਜਿਹੇ ਕਰਮਚਾਰੀਆਂ ਨੂੰ ਕੇਵਲ ਘੱਟੋ-ਘੱਟੋ ਘੱਟ ਉਜਰਤਾਂ ਹੀ ਦਿੱਤੀਆਂ ਜਾ ਰਹੀਆਂ ਸਨ। ਇਸ ਲਈ ਉਜਰਤਾਂ ਵਿੱਚ ਪਾਈ ਜਾ ਰਹੀ ਇਸ ਅਸਮਾਨਤਾ ਨੂੰ ਦੂਰ ਕਰਨ ਲਈ ਪੀਆਰਟੀਸੀ ਦੇ ਬੋਰਡ ਆਫ ਡਾਇਰੈਕਟਰਜ਼ ਵੱਲੋਂ ਫੈਸਲਾ ਲਿਆ ਗਿਆ ਹੈ ਕਿ 15 ਸਤੰਬਰ 2021 ਤੋਂ ਬਾਅਦ ਬਾਹਰੀ ਸੰਸਥਾ ਕੰਟਰੈਕਟ ਆਧਾਰ ’ਤੇ ਲਏ ਗਏ ਕਰਮਚਾਰੀ ਜੋ ਕਿ ਇੱਕ ਸਾਲ ਤੋਂ ਬਿਨਾ ਬਰੇਕ ਕੰਮ ਕਰ ਰਹੇ ਹਨ, ਦੀਆਂ ਉਜਰਤਾਂ ਵਿੱਚ 2500 ਰੁਪਏ ਦਾ ਵਾਧਾ ਦੇਣ ਉਪਰੰਤ 10 ਪ੍ਰਤੀਸ਼ਤ ਦਾ ਹੋਰ ਵਾਧਾ ਦੇਣ ਦਾ ਫੈਸਲਾ ਲਿਆ ਗਿਆ ਹੈ।ਇਸ ਮੌਕੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਆਜ਼ਾਦ ਦੇ ਸੂਬਾ ਜਨਰਲ ਸਕੱਤਰ ਮਨਜਿੰਦਰ ਕੁਮਾਰ ਬੱਬੂ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਤੋਹਫਾ ਬੇਹੱਦ ਸ਼ਲਾਘਾਯੋਗ ਹੈ।
Hadana Submitted The Salary Increase Letter To The Union Representatives The Salary Of 1148 Employees Was Increased By Rs 2500
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)