ਪੰਜਾਬ ਦੀਆਂ ਗੱਡੀਆਂ ਤੋਂ ਦਿੱਲੀ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਬੀਜੇਪੀ ਲੀਡਰ ਪਰਵੇਸ਼ ਵਰਮਾ ਨੇ ਪੰਜਾਬ ਦੀਆਂ ਗੱਡੀਆਂ ਨੂੰ ਸੁਰੱਖਿਆ ਲਈ ਖਤਰਾ ਕਰਾਰ ਦਿੱਤਾ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇੱਥੇ ਹਰ ਸੂਬੇ ਤੋਂ ਲੋਕ ਆਉਂਦੇ ਹਨ। ਇੱਥੇ ਹਰ ਸੂਬੇ ਦੀਆਂ ਨੰਬਰਾਂ ਵਾਲੀਆਂ ਗੱਡੀਆਂ ਚੱਲਦੀਆਂ ਹਨ। ਕਿਸੇ ਵੀ ਸੂਬੇ ਦੇ ਨੰਬਰ ਵਾਲੀ ਗੱਡੀ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਜਾ ਸਕਦੀ ਹੈ, ਇਸ 'ਤੇ ਕੋਈ ਪਾਬੰਦੀ ਨਹੀਂ ਹੈ।
ਵੀਡੀਓ ਸ਼ੇਅਰ ਕਰਦਿਆਂ ਸੀਐਮ ਮਾਨ ਨੇ ਕਿਹਾ ਬੀਜੇਪੀ ਦਾ ਇਹ ਬਿਆਨ ਸੁਣੋ। ਇਹ ਪੰਜਾਬੀਆਂ ਲਈ ਬੇਹੱਦ ਖ਼ਤਰਨਾਕ, ਚਿੰਤਾਜਨਕ ਅਤੇ ਅਪਮਾਨ ਵਾਲਾ ਹੈ। ਇਹ ਪੰਜਾਬ ਦੇ ਨੰਬਰ ਵਾਲੀਆਂ ਗੱਡੀਆਂ ਨੂੰ ਨਿਸ਼ਾਨਾਂ ਬਣਾ ਕੇ ਕਹਿ ਰਹੇ ਹਨ ਕਿ ਪੰਜਾਬ ਦੀਆਂ ਗੱਡੀਆਂ ਦਿੱਲੀ 'ਚ ਕਿਉਂ ਘੁੰਮ ਰਹੀਆਂ ਨੇ? ਉਹ ਇੱਦਾਂ ਕਹਿ ਰਹੇ ਨੇ ਜਿਵੇਂ ਪੰਜਾਬੀ ਦੇਸ਼ ਦੀ ਸੁਰੱਖਿਆ ਲਈ ਖਤਰਾ ਹਨ। ਇਹ ਮੇਰੇ ਅਤੇ ਦੇਸ਼ ਦੇ ਹਰ ਪੰਜਾਬੀ ਲਈ ਬਹੁਤ ਹੀ ਅਪਮਾਨ ਵਾਲੀ ਗੱਲ ਹੈ। ਅੱਜ ਹਰ ਪੰਜਾਬੀ ਬੇਹੱਦ ਦਰਦ ਅਤੇ ਅਪਮਾਨ ਮਹਿਸੂਸ ਕਰ ਰਿਹਾ ਹੈ। ਆਪਣੀ ਗੰਦੀ ਰਾਜਨੀਤੀ ਲਈ ਇਸ ਤਰ੍ਹਾਂ ਪੰਜਾਬੀਆਂ ਦੀ ਦੇਸ਼ ਭਗਤੀ 'ਤੇ ਸਵਾਲ ਚੁੱਕਣਾ ਠੀਕ ਨਹੀਂ ਹੈ।ਅਮਿਤ ਸ਼ਾਹ ਜੀ, ਤੁਸੀਂ ਨਾ ਦੇਸ਼ ਦੇ ਬਾਰਡਰ ਨੂੰ ਸੁਰੱਖਿਅਤ ਰੱਖ ਪਾ ਰਹੇ ਹੋ ਤੇ ਨਾ ਹੀ ਦਿੱਲੀ ਨੂੰ। ਇੰਨੇ ਹਜ਼ਾਰਾਂ ਬੰਗਲਾਦੇਸ਼ੀ ਅਤੇ ਰੋਹਿੰਗਿਆ ਪੂਰੇ ਦੇਸ਼ ਵਿੱਚ ਆ ਰਹੇ ਨੇ, ਤੁਹਾਨੂੰ ਉਨ੍ਹਾਂ ਨਾਲ ਕੋਈ ਸਮੱਸਿਆ ਨਹੀਂ ਹੈ? ਪਰ ਪੰਜਾਬ ਤੋਂ ਦਿੱਲੀ ਆਉਣ ਵਾਲੇ ਪੰਜਾਬੀਆਂ ਨੂੰ ਤੁਸੀਂ ਦੇਸ਼ ਲਈ ਖ਼ਤਰਾ ਕਹਿ ਰਹੇ ਹੋ। ਤੁਹਾਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਦਰਅਸਲ ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਨਵੀਂ ਦਿੱਲੀ ਵਿੱਚ ਭਾਜਪਾ ਆਗੂ ਵੱਲੋਂ ਪੰਜਾਬੀਆਂ ਦੇ ਦਿੱਲੀ ਵਿੱਚ ਦਾਖਲੇ ਨੂੰ ਲੈ ਕੇ ਅਪਸ਼ਬਦ ਬੋਲਣ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਫ਼ਾ ਹੋ ਗਏ। ਉਨ੍ਹਾਂ ਭਾਜਪਾ ਆਗੂ ਵੱਲੋਂ ਪੰਜਾਬੀਆਂ ਪ੍ਰਤੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਕਰਨ ਦੀ ਨਿਖੇਧੀ ਕੀਤੀ ਹੈ। ਸੀਐਮ ਮਾਨ ਨੇ ਆਪਣੇ ਐਕਸ ਖਾਤੇ ਰਾਹੀਂ ਕਿਹਾ ਕਿ ‘ਦਿੱਲੀ ਦੇਸ਼ ਦੀ ਰਾਜਧਾਨੀ ਹੈ, ਜਿੱਥੇ ਦੇਸ਼ ਦੇ ਹਰ ਸੂਬੇ ਤੋਂ ਲੋਕ ਆਉਂਦੇ ਹਨ। ਇੱਥੇ ਹਰ ਸੂਬੇ ਦੇ ਨੰਬਰ ਦੀਆਂ ਗੱਡੀਆਂ ਚਲਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਜਪਾ ਆਗੂ ਨੇ ਪੰਜਾਬ ਨੰਬਰ ਦੀਆਂ ਗੱਡੀਆਂ ਦੇ ਦਿੱਲੀ ਵਿੱਚ ਘੁੰਮਣ ’ਤੇ ਸਵਾਲ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬੀਆਂ ਦੇ ਦਿੱਲੀ ਵਿੱਚ ਘੁੰਮਣ ਨੂੰ ਸੁਰੱਖਿਆ ਨਾਲ ਜੋੜਿਆ ਹੈ। ਇਹ ਭਾਜਪਾ ਆਗੂਆਂ ਦੇ ਪੰਜਾਬ ਪ੍ਰਤੀ ਰਵੱਈਆ ਨੂੰ ਜੱਗ ਜਾਹਿਰ ਕਰਦਾ ਹੈ। ਸੀਐਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਰੱਖ ਰਹੀ ਹੈ ਤੇ ਨਾ ਹੀ ਦਿੱਲੀ ਦੀਆਂ। ਉਨ੍ਹਾਂ ਕਿਹਾ ਕਿ ਹਜ਼ਾਰਾਂ ਬੰਗਲਾਦੇਸ਼ੀ ਤੇ ਰੋਹਿੰਗਿਆ ਦੇਸ਼ ਵਿੱਚ ਆ ਚੁੱਕੇ ਹਨ, ਤੁਹਾਨੂੰ ਉਨ੍ਹਾਂ ਤੋਂ ਕੋਈ ਦਿੱਕਤ ਨਹੀਂ, ਪਰ ਪੰਜਾਬ ਤੋਂ ਦਿੱਲੀ ਆਉਣ ਵਾਲੇ ਪੰਜਾਬੀਆਂ ਤੋਂ ਤੁਹਾਨੂੰ ਖਤਰਾ ਲੱਗ ਰਿਹਾ ਹੈ।
ਉਨ੍ਹਾਂ ਭਾਜਪਾ ਆਗੂਆਂ ਕਿਹਾ ਕਿ ਕਿ ਉਨ੍ਹਾਂ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਦਰਅਸਲ ਨਵੀਂ ਦਿੱਲੀ ਤੋਂ ਭਾਜਪਾ ਆਗੂ ਪਰਵੇਸ਼ ਵਰਮਾ ਨੇ ਦਿੱਲੀ ਚੋਣ ਪ੍ਰਚਾਰ ਦੌਰਾਨ ਪੰਜਾਬੀਆਂ ਦੇ ਵੱਡੀ ਗਿਣਤੀ ਵਿੱਚ ਪਹੁੰਚਣ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪੰਜਾਬ ਦੇ ਲੋਕ ਘੁੰਮ ਰਹੇ ਹਨ। ਇਹ ਲੋਕ ਕੌਣ ਹਨ, ਦਿੱਲੀ ਵਿੱਚ 26 ਜਨਵਰੀ ਮਨਾਉਣ ਦੀ ਤਿਆਰੀ ਚੱਲ ਰਹੀ ਹੈ। ਇਹ ਜੋ ਕਰ ਰਹੇ ਹਨ, ਉਹ ਦੇਸ਼ ਦੀ ਸੁਰੱਖਿਆ ਵਿਵਸਥਾ ਲਈ ਖ਼ਤਰਾ ਸਾਬਤ ਹੋ ਸਕਦਾ ਹੈ।
Danger to delhi people from punjab vehicles after bjp leader s claim cm hon
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)