ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਚਹਿਲ ਪਹਿਲੀ ਅਪ੍ਰੈਲ 2017 ਤੋਂ 31 ਅਗਸਤ 2021 ਤੱਕ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਹੇ ਸਨ। ਅਹੁਦੇ ਤੋਂ ਹਟਣ ਦੇ ਦੋ ਸਾਲ ਦੇ ਅੰਦਰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋ ਅਗਸਤ 2023 ਨੂੰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ। ਸਰਬਉੱਚ ਅਦਾਲਤ ਨੇ 11 ਨਵੰਬਰ 2024 ਨੂੰ ਚਾਹਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰਨ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਦੇ ਪੈਂਡਿੰਗ ਰਹਿਣ ਤੱਕ ਗ੍ਰਿਫ਼ਤਾਰੀ ਨਾ ਕਰਨ ਦੇ ਹੁਕਮ ਦਿੱਤੇ ਸਨ। ਬੈਂਚ ਨੇ ਆਪਣੇ ਅੰਤਰਿਮ ਹੁਕਮ ’ਤੇ ਪੂਰਾ ਫ਼ੈਸਲਾ ਕਰਦੇ ਹੋਏ ਚਹਿਲ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ। ਜੱਜ ਵਿਕਰਮ ਨਾਥ ਅਤੇ ਜੱਜ ਸੰਦੀਪ ਮਹਿਤਾ ਦੇ ਬੈਂਚ ਨੇ ਕਿਹਾ ਕਿ 11 ਨਵੰਬਰ 2024 ਦੇ ਹੁਕਮ ਨੂੰ ਪੂਰਾ ਮੰਨਦੇ ਹਾਂ, ਬਸ਼ਰਤੇ ਪਟੀਸ਼ਨਰ ਜਾਂਚ ਤੇ ਸੁਣਵਾਈ ਦੌਰਾਨ ਸਹਿਯੋਗ ਕਰੇ।
ਸੀਨੀਅਰ ਵਕੀਲ ਮੁਕੁਲ ਰੋਹਤਗੀ ਤੇ ਸਿਧਾਰਥ ਲੂਥਰਾ ਨੇ ਦਲੀਲ ਦਿੱਤੀ ਕਿ ਚਹਿਲ ਕਈ ਬਿਮਾਰੀਆਂ ਤੋਂ ਪੀੜਤ ਹਨ ਅਤੇ ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਇਸਨੂੰ ਸਿਆਸਤ ਤੋਂ ਪ੍ਰੇਰਿਤ ਮਾਮਲਾ ਦੱਸਦੇ ਹੋਏ ਚਾਹਲ ਨੇ ਤਰਕ ਦਿੱਤਾ ਸੀ ਕਿ ਹਾਈ ਕੋਰਟ ਦਾ ਚਾਰ ਅਕਤੂਬਰ ਦਾ ਹੁਕਮ ਪੂਰੀ ਤਰ੍ਹਾਂ ਅਸਥਿਰ ਆਧਾਰ ’ਤੇ ਅਧਾਰਤ ਸੀ। ਕਥਿਤ ਜਾਇਦਾਦ ਦੇ ਸੋਮਿਆਂ ਦਾ ਪਤਾ ਲਾਉਣ ਲਈ ਹਿਰਾਸਤ ਵਿਚ ਪੁੱਛਗਿੱਛ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ ਹਾਈ ਕੋਰਟ ਨੇ ਚਾਰ ਅਕਤੂਬਰ ਨੂੰ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ।
Bharat Inder Singh Chahal Got A Big Relief From The Supreme Court He Will Not Be Arrested In The Case Of Property Exceeding His Income
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)