ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ 'ਚ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਖ਼ਿਲਾਫ਼ ਮੁਕੱਦਮਾ ਦਰਜ

27/01/2025 | Public Times Bureau | Panjab

ਬੁੱਢੇ ਦਰਿਆ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਬੁੱਢੇ ਦਰਿਆ ਦੇ ਆਲੇ ਦੁਆਲੇ ਪੈਂਦੀਆਂ ਡੇਅਰੀਆਂ ਦੇ ਅਣਪਛਾਤੇ ਮਾਲਕਾਂ ਦੇ ਖਿਲਾਫ ਮੁਕਦਮਾ ਦਰਜ ਕੀਤਾ ਹੈ। ਪੁਲਿਸ ਨੇ ਇਹ ਮੁਕਦਮਾ ਉਪਮੰਡਲ ਇੰਜੀਨੀਅਰ ਦੀ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ। ਜਾਂਚ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਉਪ ਮੰਡਲ ਇੰਜੀਨੀਅਰ ਦੀ ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਬੁੱਢੇ ਦਰਿਆ ਦੇ ਨਾਲ ਲੱਗਦੀਆਂ ਡੇਅਰੀਆਂ ਵੱਲੋਂ ਦਰਿਆ ਵਿੱਚ ਸੁੱਟੇ ਜਾ ਰਹੇ ਵੇਸਟ ਦੇ ਨਾਲ ਬੁੱਢਾ ਦਰਿਆ ਹੋਰ ਜਿਆਦਾ ਪ੍ਰਦੂਸ਼ਿਤ ਹੋ ਰਿਹਾ । ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕਦਮਾ ਦਰਜ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਬਲੇ ਗੌਰ ਹੈ ਕਿ ਕਈ ਦਹਾਕੇ ਪਹਿਲੋਂ ਇਸ ਥਾਂ ਤੇ ਬਿਲਕੁਲ ਸਾਫ ਪਾਣੀ ਚੱਲਦਾ ਸੀ । ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਨੇ ਇਸ ਕਦਰ ਕੁਦਰਤ ਦਾ ਘਾਣ ਕੀਤਾ ਕਿ ਹੁਣ ਬੁੱਢੇ ਦਰਿਆ ਨੇ ਬੁੱਢੇ ਨਾਲੇ ਦਾ ਰੂਪ ਧਾਰਨ ਕਰ ਲਿਆ ਹੈ।

Case Filed Against Unknown Owners Of Dairies In Case Of Pollution Of Budhe Darya


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App