CM ਨੇ CP ਤੇ SSPs ਨੂੰ ਕੀਤਾ ਸਪਸ਼ੱਟ, ਕਿਹਾ-ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਵੇਗੀ ਤੈਅ

04/02/2025 | Public Times Bureau | Panjab

ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।

ਪੁਲਿਸ ਕਮਿਸ਼ਨਰਾਂ ਅਤੇ SSP's ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਪਰਾਧ ਨੂੰ ਠੱਲ੍ਹ ਪਾਉਣ ਲਈ ਅਸਰਦਾਰ ਪੁਲਿਸਿੰਗ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ, ਦੇਸ਼ ਦੀਆਂ ਸਭ ਤੋਂ ਬਿਹਤਰੀਨ ਫੋਰਸਾਂ ਵਿੱਚੋਂ ਇਕ ਹੈ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਰੱਖਣਾ ਚਾਹੀਦਾ ਹੈ।

ਜਿਸ ਵਿਚ ਕਮ ਭਗਵੰਤ ਮਾਨ ਨੇ ਕਈ ਗਲਾ ਦਾ ਜ਼ਿਕਰ ਕੀਤਾ -

  • ਸੂਬਾ ਸਰਕਾਰ ਵੱਡੇ ਪੁਲਿਸ ਸੁਧਾਰ ਲਾਗੂ ਕਰੇਗੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇ। ਪੰਜਾਬ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਪੁਲਿਸ ਦੇ ਆਧੁਨਿਕੀਕਰਨ ‘ਤੇ ਜ਼ੋਰ ਦਿੱਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਅੱਜ ਵਿਸ਼ਵ ਪੱਧਰੀ ਵਾਹਨਾਂ ਨਾਲ ਲੈਸ ਹੋ ਰਹੀ ਹੈ।
  • ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਪੁਲਿਸ ਅਧਿਕਾਰੀਆਂ ਨੂੰ ਖੁਫੀਆ ਇਤਲਾਹ ਇਕੱਠੀ ਕਰਨ ਅਤੇ ਆਮ ਆਦਮੀ ਨੂੰ ਇਨਸਾਫ਼ ਦਿਵਾਉਣ ‘ਤੇ ਵੱਧ ਜ਼ੋਰ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਚਾਹੀਦਾ ਹੈ ਅਤੇ ਇਸ ਉਦੇਸ਼ ਲਈ ਪੰਚਾਇਤਾਂ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।
  • ਸੂਬੇ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਹੋਰ ਸਖ਼ਤੀ ਨਾਲ ਤੋੜਿਆ ਜਾਣਾ ਚਾਹੀਦਾ ਹੈ। ਨਸ਼ਿਆਂ ਦੇ ਖ਼ਤਰੇ ਵਿਰੁੱਧ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਣੀ ਚਾਹੀਦੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਰੋਜ਼ਾਨਾ ਨਸ਼ਿਆਂ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨਗੇ, ਸਕੂਲ ਅਤੇ ਕਾਲਜ ਪੱਧਰ ‘ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਜਾਗਰੂਕ ਕਰਨ ਲਈ ਢੁਕਵੀਂ ਰਣਨੀਤੀ ਬਣਾਈ ਜਾਣੀ ਚਾਹੀਦੀ ਹੈ।
  • ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਸਮਾਂ ਆ ਗਿਆ ਹੈ, ਜਦੋਂ ਸਾਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਫੈਸਲਾਕੁੰਨ ਲੜਾਈ ਲੜਨੀ ਚਾਹੀਦੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ।
  • ਪੰਜਾਬ ਸਰਕਾਰ ਸੂਬੇ ਵਿੱਚੋਂ ਸੰਗਠਿਤ ਅਪਰਾਧ ਦਾ ਸਫਾਇਆ ਕਰਨ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਅਜਿਹੇ ਲੋਕਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
  • ਗੈਂਗਸਟਰਾਂ ਵਿਰੁੱਧ ਕਰੜੀ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਰੋਕਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਸੰਗਠਿਤ ਅਪਰਾਧ ਕਰਨ ਵਾਲਿਆਂ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ। ਸੂਬੇ ਵਿੱਚ ਛੋਟੇ-ਮੋਟੇ ਅਪਰਾਧਾਂ ਨੂੰ ਰੋਕਣ ਲਈ ਪੂਰਾ ਖਾਕਾ ਤਿਆਰ ਕੀਤਾ ਜਾਵੇ।
  • ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇੱਥੋਂ ਤੱਕ ਕਿ ਪੁਲਿਸ ਤੰਤਰ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਵੀ ਸਖ਼ਤੀ ਨਾਲ ਰੋਕਣ ਦੀ ਲੋੜ ਹੈ। ਪੁਲਿਸ ਫੋਰਸ ਵਿੱਚ ਮੌਜੂਦ ਸਾਰੀਆਂ ਕਾਲੀਆਂ ਭੇਡਾਂ ਦੀ ਪਛਾਣ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੱਕੀ ਕਿਰਦਾਰ ਵਾਲੇ ਅਜਿਹੇ ਪੁਲਿਸ ਮੁਲਾਜ਼ਮ ਸਾਰੀ ਪੁਲਿਸ ਫੋਰਸ ਦਾ ਨਾਮ ਬਦਨਾਮ ਕਰ ਰਹੇ ਹਨ ਅਤੇ ਇਸ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ।
  • ਅਪਰਾਧ ਦਰ ਨੂੰ ਰੋਕਣ ਲਈ ਆਮ ਲੋਕਾਂ ਨਾਲ ਬਿਹਤਰ ਤਾਲਮੇਲ ਦੀ ਵੀ ਵਕਾਲਤ ਕੀਤੀ। ਇਸ ਨਾਲ ਸੂਬੇ ਵਿੱਚ ਅਪਰਾਧ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਮਿਲੇਗਾ। ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਅੱਤਵਾਦ ਦੇ ਕਾਲੇ ਦਿਨਾਂ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀ ਸ਼ਾਨਦਾਰ ਭੂਮਿਕਾ ਨੂੰ ਯਾਦ ਕੀਤਾ।
  • ਇਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਅਚਨਚੇਤ ਜਾਂਚ ਕਰਨ ਲਈ ਕਿਹਾ।ਇਸ ਦਾ ਉਦੇਸ਼ ਨੁਕਸ ਲੱਭਣਾ ਨਹੀਂ ਹੋਣਾ ਚਾਹੀਦਾ ਸਗੋਂ ਕਾਨੂੰਨ ਵਿਵਸਥਾ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਦਾ ਉਦੇਸ਼ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਪੁਲਿਸ ਦੀ ਕੁਸ਼ਲਤਾ ਹੋਰ ਵਧੇਗੀ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।

The Cm Made It Clear To The Cp And Ssps Said That If A Major Incident Takes Place The Responsibility Of The Police Officers Of That Area Will Be Determined


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App