ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦਾ ਸਮਾਚਾਰ ਮਿਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਉਹ ਰਾਤ 8.30 ਵਜੇ ਦੇ ਕਰੀਬ ਫਿਰੋਜ਼ਪੁਰ ਤੋਂ ਜ਼ੀਰਾ ਆ ਰਹੇ ਸਨ ਤਾਂ ਇੱਕ ਕਰੇਟਾ ਗੱਡੀ ਉਨ੍ਹਾਂ ਦਾ ਲਗਾਤਾਰ ਪਿੱਛਾ ਕਰ ਰਹੀ ਸੀ । ਉਨ੍ਹਾਂ ਦੱਸਿਆ ਕਿ ਜ਼ੀਰਾ ਫਿਰੋਜ਼ਪੁਰ ਸੜਕ ਤੇ ਪਿੰਡ ਸ਼ੇਰ ਖਾਂ ਨਜ਼ਦੀਕ ਕਰੇਟਾ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਤੇ ਗੋਲੀਬਾਰੀ ਕੀਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਗੱਡੀ ‘ਤੇ ਛੇ ਗੋਲੀਆਂ ਚਲਾਈਆਂ ਗਈਆਂ,ਪਰ ਖੁਸ਼ਕਿਸਮਤੀ ਨਾਲ ਉਹ ਬਚ ਨਿਕਲੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਵਟਸਐੱਪ ਫ਼ੋਨ ਕਾਲਾਂ ਰਾਹੀਂ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਬਾਰੇ ਉਨ੍ਹਾਂ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਸੀ।
ਹਮਲੇ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਪੁਲਿਸ ਹਮਲੇ ਦੀ ਸੀਸੀਟੀਵੀ ਫੁਟੇਜ ਨੂੰ ਵਿਸ਼ਲੇਸ਼ਣ ਕਰ ਰਹੀ ਹੈ, ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ। ਇਸ ਹਮਲੇ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਪੰਜਾਬ ਦੇ ਸਾਬਕਾ ਚੇਅਰਮੈਨ ਹਰੀਸ਼ ਜੈਨ ਗੋਗਾ, ਆਸ਼ੂ ਬਾਂਗੜ ਇੰਚਾਰਜ ਫਿਰੋਜ਼ਪੁਰ ਦਿਹਾਤੀ ਅਤੇ ਕਾਂਗਰਸੀ ਵਰਕਰਾਂ ਨੇ ਕੁਲਬੀਰ ਜ਼ੀਰਾ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਪੁਲੀਸ ਪ੍ਰਸ਼ਾਸਨ ਤੋਂ ਜਲਦ ਹਮਲਾਵਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ।
Ex mla Of Zira Constituency Kulbir Singh Zira And Unknown Persons Opened Fire Saved
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)