ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਅਰਥ: (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ,
ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ।
ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
Dhhanaasaree Mahalaa 5 Vadde Vadde Raajan Ar Bhooman Taa Kee Trisan N Boojhee Lapatt Rahe Maaeaa Rang Maate Lochan Kashhoo N Soojhee
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)