ਅਣਪਛਾਤੇ ਬਦਮਾਸ਼ ਨੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਲੁਧਿਆਣਾ ਦੇ ਇੱਕ ਵਿਅਕਤੀ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ । ਮੁਲਜ਼ਮ ਨੇ ਆਖਿਆ ਕਿ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਮਾਲ ਇਨਕਲੇਵ ਦੇ ਰਹਿਣ ਵਾਲੇ ਰਵੀਸ਼ ਗੁਪਤਾ ਦੀ ਸ਼ਿਕਾਇਤ 'ਤੇ ਅਣਪਛਾਤੇ ਬਦਮਾਸ਼ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਵੀਸ਼ ਗੁਪਤਾ ਨੇ ਦੱਸਿਆ ਕਿ ਉਸਨੂੰ ਕੁਝ ਦਿਨ ਪਹਿਲੋਂ ਇੱਕ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ । ਕਾਲ ਕਰਨ ਵਾਲੇ ਮੁਲਜ਼ਮ ਨੇ ਵਿਅਕਤੀ ਕੋਲੋਂ ਪੈਸਿਆਂ ਦੀ ਮੰਗ ਕੀਤੀ।
ਰਵੀਸ਼ ਨੇ ਉਸ ਦੀ ਧਮਕੀ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਕੁਝ ਦਿਨਾਂ ਵਿੱਚ ਉਸ ਨੂੰ ਲਗਾਤਾਰ ਫੋਨ ਕਾਲ ਆਉਣ ਲੱਗ ਪਏ । ਵਟਸਐਪ ਕਾਲ ਕਰਕੇ ਮੁਲਜ਼ਮ ਰਵੀਸ਼ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਿਹਾ ਸੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਣ ਲੱਗ ਪਈਆਂ । ਮਾਮਲਾ ਗੰਭੀਰ ਹੁੰਦਾ ਦੇਖ ਰਵੀਸ਼ ਨੇ ਇਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ । ਪੜਤਾਲ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਅਣਪਛਾਤੇ ਬਦਮਾਸ਼ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ ਜਲਦੀ ਹੀ ਮਾਮਲਾ ਹੱਲ ਕੀਤਾ ਜਾਵੇਗਾ।
The Crook Demanded A Ransom Of 30 Lakh Rupees From The Ludhiana Businessman Threatened To Kill Him If He Did Not Pay The Amount
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)