ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਵਿਆਖਿਆ:- (ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ॥੧॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ ॥੧॥ ਰਹਾਉ ॥ ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਹੈ।
ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ ॥੨॥ ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ ॥੩॥ (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਨਾਨਕ ਜੀ ਆਖਦੇ ਹਨ – ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ ॥੪॥੧੫॥੭੯॥
Sorath Mahalaa 5 Satgur Poore Bhaanaa Taa Japeaa Naam Ramaanaa Gobind Kirpaa Dhhaaree Prabh Raakhee Paij Hamaaree 1
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)