ਮਾਨਸਾ ਨੇੜਲੇ ਪਿੰਡ ਭੈਣੀ ਬਾਘਾ ਵਿੱਚ ਬੀਤੀ ਦੇਰ ਸ਼ਾਮ ਬੱਸ ਵੱਲੋਂ ਬ੍ਰੇਕ ਲਗਾਉਣ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤ ਦੀ ਮੌਤ ਹੋ ਗਈ ਜਦਕਿ ਮਾਂ-ਧੀ ਜ਼ਖ਼ਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਮਾਂ-ਧੀ ਨੂੰ ਬਠਿੰਡਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਸੜਕ ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਆਪਣੇ ਪਰਿਵਾਰ ਨਾਲ ਮੋਟਰਸਾਈਕਲ 'ਤੇ ਵਿਆਹ ਸਮਾਗਮ 'ਚ ਜਾ ਰਿਹਾ ਸੀ। ਬਠਿੰਡਾ-ਮਾਨਸਾ ਰਾਜ ਮਾਰਗ ’ਤੇ ਭੈਣੀ ਬਾਘਾ ਨੇੜੇ ਇੱਕ ਬੱਸ ਨੇ ਅੱਗੇ ਜਾ ਰਹੀ ਸੀ।
ਬੱਸ ਨੇ ਅਚਾਨਕ ਬ੍ਰੇਕ ਲਗਾ ਦਿੱਤੀ ਅਤੇ ਪਿੱਛੇ ਜਾ ਰਿਹਾ ਮੋਟਰਸਾਈਕਲ ਬੱਸ ਦੇ ਹੇਠਾਂ ਆ ਗਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਸੰਦੀਪ ਸਿੰਘ ਅਤੇ ਉਸ ਦੇ ਪੁੱਤਰ ਏਕਮ ਦੀ ਮੌਤ ਹੋ ਗਈ, ਜਦੋਂਕਿ ਉਸ ਦੀ ਪਤਨੀ ਨਿਰਮਲ ਕੌਰ ਅਤੇ ਪੁੱਤਰੀ ਸੁਖਮਨ ਕੌਰ ਨੂੰ ਸਿਵਲ ਹਸਪਤਾਲ ਤੋਂ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸੰਦੀਪ ਸਿੰਘ ਦੁੱਧ ਵੇਚਣ ਦਾ ਕੰਮ ਕਰਦਾ ਸੀ ਅਤੇ ਘਰ ਦਾ ਇਕਲੌਤਾ ਕਮਾਉਣ ਵਾਲਾ ਸੀ। ਇਸ ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਉਸ ਨੇ ਬੱਸ ਡਰਾਈਵਰ ਖ਼ਿਲਾਫ਼ ਕਾਰਵਾਈ ਕਰਨ ਅਤੇ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।





