ਸੋਮਵਾਰ ਨੂੰ ਗਿੱਲ ਚੌਕ ਇਲਾਕੇ ਵਿੱਚ ਉਸ ਵੇਲੇ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੀ ਸੋਨੂ ਸਾਈਕਲ ਨਾਮ ਦੀ ਇੱਕ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਦੇ ਦੌਰਾਨ 15 ਸਾਲ ਦੇ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਦੋ ਨੂੰ ਹਸਪਤਾਲ ਰੈਫ਼ਰ ਕੀਤਾ ਗਿਆ। ਹਾਦਸਾ ਇਸ ਕਦਰ ਭਿਆਨਕ ਸੀ ਕਿ ਮ੍ਰਿਤਕ ਦਾ ਸਰੀਰ ਪਿੰਜਰ ਬਣ ਗਿਆ । ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਬਝਾਉਣ ਦਾ ਕੰਮ ਸ਼ੁਰੂ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਫੈਕਟਰੀ ਮਾਲਕ ਫੈਕਟਰੀ ਦੇ ਬਾਹਰੋਂ ਤਾਲੇ ਲਗਾ ਕੇ ਅੰਦਰ ਕੰਮ ਕਰਵਾ ਰਿਹਾ ਸੀ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਇਸ ਸਾਰੇ ਮਾਮਲੇ ਦੀ ਪੜਤਾਲ ਕਰ ਰਹੀ ਹੈ।
A fire broke out in a bicycle factory in ludhiana one child died two were admitted to the hospital
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)