ਫ਼ਰੀਦਕੋਟ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਹਾਦਸਾ ਟਰੱਕ ਅਤੇ ਬੱਸ ਵਿਚਕਾਰ ਹੋਇਆ ਜਿਸ ਵਿਚ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਨਾਲੇ 'ਚ ਜਾ ਡਿੱਗੀ। ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। SSP ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਕਈ ਲੋਕਾਂ ਦੀ ਹਾਲਤ ਗੰਭੀਰ ਹੈ, ਜਿਹਨਾਂ ਨੂੰ ਹਸਪਤਾਲ ਦਾਖਿਲ ਕਰਵਾ ਦਿੱਤਾ ਗਿਆ ਹੈ।





