ਮੋਗਾ 'ਚ ਕਾਰ ਸਵਾਰਾਂ ਨੇ ਘਰ 'ਚ ਵੜ ਕੇ ਚਲਾਈਆਂ ਗੋਲੀਆਂ ਇਕ ਵਿਅਕਤੀ ਦੀ ਮੌਤ, ਔਰਤ ਜ਼ਖ਼ਮੀ

20/02/2025 | Public Times Bureau | Panjab

ਮੋਗਾ ਵਿੱਚ ਬੁੱਧਵਾਰ ਰਾਤ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਮੋਗਾ ਦੇ ਪਿੰਡ ਕਪੂਰੇ ਵਿੱਚ ਕਾਰ ਸਵਾਰ ਬਦਮਾਸ਼ਾਂ ਨੇ ਇੱਕ ਘਰ 'ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਜਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁਰਾਣੀ ਰੰਜ਼ਿਸ਼ ਕਾਰਨ ਵਾਪਰੀ ਹੈ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਫੈਲ ਗਈ ਹੈ। ਜਿਵੇਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ, ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ । ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਦੋਸ਼ੀਆਂ ਨੇ 8 ਤੋਂ 9 ਰਾਊਂਡ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਮੁਤਾਬਕ, ਮੋਗਾ ਦੇ ਪਿੰਡ ਕਪੂਰੇ ਵਿੱਚ ਬੁੱਧਵਾਰ ਰਾਤ ਪਿੰਡ ਦੇ ਵਿਅਕਤੀ ਮਨਜੀਤ ਸਿੰਘ ਦੇ ਘਰ ਇੱਕ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਕੁਝ ਅਣਪਛਾਤੇ ਵਿਅਕਤੀ ਆਏ। ਉਨ੍ਹਾਂ ਨੇ ਆ ਕੇ ਮਨਜੀਤ ਸਿੰਘ ਬਾਰੇ ਪੁੱਛਿਆ। ਉਸ ਸਮੇਂ ਮਨਜੀਤ ਦੇ ਘਰ 'ਤੇ ਕੰਮ ਕਰਨ ਵਾਲਾ ਪਿੰਡ ਦਾ ਰਾਜਕੁਮਾਰ ਵੀ ਮੌਜੂਦ ਸੀ।

ਜਦ ਰਾਜਕੁਮਾਰ ਨੇ ਬਾਹਰ ਆ ਕੇ ਦਰਵਾਜ਼ਾ ਖੋਲ੍ਹਿਆ ਤਾਂ ਹਮਲਾਵਰਾਂ ਨੇ ਅਚਾਨਕ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇੱਕ ਗੋਲੀ ਰਾਜਕੁਮਾਰ ਦੇ ਪੇਟ 'ਚ ਲੱਗੀ ਅਤੇ ਪਿੱਛੇ ਖੜ੍ਹੀ ਮਨਜੀਤ ਸਿੰਘ ਦੀ ਪਤਨੀ ਹਰਮਨਦੀਪ ਕੌਰ ਦੀ ਲੱਤ 'ਚ ਵੀ ਇੱਕ ਗੋਲੀ ਲੱਗੀ। ਫਾਇਰਿੰਗ ਕਰਕੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਨੂੰ ਜਖ਼ਮੀ ਹਾਲਤ ਵਿੱਚ ਮੋਗਾ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਰਾਜਕੁਮਾਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜਖ਼ਮੀ ਹਰਮਨਦੀਪ ਕੌਰ ਦਾ ਇਲਾਜ ਜਾਰੀ ਹੈ। ਮ੍ਰਿਤਕ ਰਾਜਕੁਮਾਰ ਪਿੰਡ ਕਪੂਰੇ ਦਾ ਰਹਿਣ ਵਾਲਾ ਸੀ, ਜੋ ਪਿਛਲੇ ਕਈ ਸਾਲਾਂ ਤੋਂ ਮਨਜੀਤ ਸਿੰਘ ਦੇ ਘਰ 'ਤੇ ਕੰਮ ਕਰ ਰਿਹਾ ਸੀ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ਦੀ ਪਿੰਡ ਦੇ ਕੁਝ ਲੋਕਾਂ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਦੇ ਚਲਦੇ ਹਮਲਾਵਰਾਂ ਨੇ ਮਨਜੀਤ ਦੇ ਘਰ 'ਤੇ ਗੋਲੀਆਂ ਚਲਾਈਆਂ। ਪੁਲਿਸ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ।

In Moga Car Riders Entered The House And Opened Fire One Person Died A Woman Was Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App