ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
ਅਰਥ:- ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ। ਰਹਾਉ। ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।1। ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।2।
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ।3। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।4।5।
Sorat h Fifth Mehl I Met The True Guru By Great Good Fortune And My Mind Has Been Enlightened No One Else Can Equal Me Because I Have The Loving Support Of My Lord And Master
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)