ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਪੱਤਰ ਲਿਖਕੇ ਸੀਬੀਐਸਈ. 10ਵੀਂ ਜਮਾਤ (2025-26) ਦੇ ਪ੍ਰੀਖਿਆ ਪੈਟਰਨ ਵਿਚ ਪੰਜਾਬੀ ਨੂੰ ਜਾਣਬੁੱਝ ਕੇ ਦਰਕਿਨਾਰ ਕਰਨ 'ਤੇ ਆਪਣਾ ਸਖ਼ਤ ਇਤਰਾਜ਼ ਅਤੇ ਡੂੰਘੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬੈਂਸ ਨੇ ਇਸ ਵੱਡੀ ਕੁਤਾਹੀ ਨੂੰ ਸੁਧਾਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਦੀ ਭਾਸ਼ਾਈ ਅਤੇ ਸੱਭਿਆਚਾਰਕ ਪਛਾਣ 'ਤੇ ਸਿੱਧਾ ਹਮਲਾ ਹੈ।ਪੰਜਾਬ ਸਰਕਾਰ ਵੱਲੋਂ 26 ਫਰਵਰੀ, 2025 ਨੂੰ ਜਾਰੀ ਨੋਟੀਫਿਕੇਸ਼ਨ ਤੋਂ ਇਕ ਦਿਨ ਬਾਅਦ ਅੱਜ ਇਹ ਪੱਤਰ ਭੇਜਿਆ ਗਿਆ ਹੈ। ਇਸ ਨੋਟੀਫਿਕੇਸ਼ਨ ਵਿੱਚ ਸੂਬੇ ਭਰ ਦੇ ਸਾਰੇ ਸਕੂਲਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਮੁੱਖ ਵਿਸ਼ਾ ਬਣਾ ਦਿੱਤਾ ਗਿਆ ਸੀ, ਭਾਵੇਂ ਸਕੂਲ ਕਿਸੇ ਵੀ ਵਿੱਦਿਅਕ ਬੋਰਡ ਨਾਲ ਸਬੰਧ ਰੱਖਦਾ ਹੋਵੇ।
ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬੀ ਨੂੰ ਮੁੱਖ ਵਿਸ਼ੇ ਵਜੋਂ ਨਾ ਪੜ੍ਹਾਉਣ ਵਾਲੇ ਸਕੂਲਾਂ ਦੇ ਸਰਟੀਫਿਕੇਟਾਂ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ। ਬੈਂਸ ਨੇ ਲਿਖਿਆ ਕਿ ਨਵੇਂ ਪੈਟਰਨ ਦੇ ਅਨੁਸਾਰ ਸਿਰਫ ਪੰਜ ਮੁੱਖ ਵਿਸ਼ੇ-ਗਣਿਤ, ਵਿਗਿਆਨ, ਸਮਾਜਿਕ ਵਿਗਿਆਨ, ਅੰਗਰੇਜ਼ੀ ਅਤੇ ਹਿੰਦੀ- ਨੂੰ ਨਿਯਮਤ ਬੋਰਡ ਪ੍ਰੀਖਿਆਵਾਂ ਲਈ ਸੂਚੀਬੱਧ ਕੀਤਾ ਗਿਆ ਹੈ, ਜਿਸ ਨਾਲ ਪੰਜਾਬੀ ਨੂੰ ਮੁੱਖ ਵਿਸ਼ਿਆਂ ਦੀ ਸ਼੍ਰੇਣੀ ਵਿੱਚੋਂ ਹਟਾ ਦਿੱਤਾ ਗਿਆ ਹੈ, ਜਿਸਦੀ ਪ੍ਰੀਖਿਆ ਵਿਦੇਸ਼ੀ ਭਾਸ਼ਾਵਾਂ ਦੇ ਨਾਲ ਇਕੋ ਦਿਨ ਹੋਵੇਗੀ। ਇਹ ਪੰਜਾਬੀ ਵਿਸ਼ੇ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਹੈ, ਜਿਸਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Punjabi Should Be Taught As Main Subject In Cbse Curriculum Harjot Bains Wrote A Letter To Union Education Minister Dharmendra Pradhan
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)