ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥

19/03/2025 | Public Times Bureau | Darbar sahib

ਧਨਾਸਰੀ ਮਹਲਾ ੫ ॥ ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥ ਅਸਥਿਰ ਰਹਹੁ ਡੋਲਹੁ ਮਤ ਕਬਹੂ ਗੁਰ ਕੈ ਬਚਨਿ ਅਧਾਰਿ ॥ ਜੈ ਜੈ ਕਾਰੁ ਸਗਲ ਭੂ ਮੰਡਲ ਮੁਖ ੳੂਜਲ ਦਰਬਾਰ ॥੩॥ ਜਿਨ ਕੇ ਜੀਅ ਤਿਨੈ ਹੀ ਫੇਰੇ ਆਪੇ ਭਇਆ ਸਹਾਈ ॥ ਅਚਰਜੁ ਕੀਆ ਕਰਨੈਹਾਰੈ ਨਾਨਕੁ ਸਚੁ ਵਡਿਆਈ ॥੪॥੪॥੨੮॥


ਅਰਥ: (ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ।

ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥ (ਹੇ ਜਿੰਦੇ!) ਗੁਰੂ ਦੇ ਉਪਦੇਸ਼ ਉਤੇ ਤੁਰ ਕੇ, ਗੁਰੂ ਦੇ ਆਸਰੇ ਰਹਿ ਕੇ, ਤੂੰ ਭੀ (ਕਾਮਾਦਿਕ ਵੈਰੀਆਂ ਦੇ ਟਾਕਰੇ ਤੇ) ਪੱਕੇ ਪੈਰਾਂ ਤੇ ਖਲੋ ਜਾ, ਵੇਖੀਂ, ਹੁਣ ਕਦੇ ਭੀ ਨਾਹ ਡੋਲੀਂ। ਸਾਰੀ ਸ੍ਰਿਸ਼ਟੀ ਵਿਚ ਸੋਭਾ ਹੋਵੇਗੀ, ਪ੍ਰਭੂ ਦੀ ਹਜ਼ੂਰੀ ਵਿਚ ਤੇਰਾ ਮੂੰਹ ਉਜਲਾ ਹੋਵੇਗਾ ॥੩॥ ਜਿਸ ਪ੍ਰਭੂ ਜੀ ਨੇ ਜੀਵ ਪੈਦਾ ਕੀਤੇ ਹੋਏ ਹਨ, ਉਹ ਆਪ ਹੀ ਇਹਨਾਂ ਨੂੰ (ਵਿਕਾਰਾਂ ਵਲੋਂ) ਮੋੜਦਾ ਹੈ, ਉਹ ਆਪ ਹੀ ਮਦਦਗਾਰ ਬਣਦਾ ਹੈ। ਹੇ ਨਾਨਕ ਜੀ! ਸਭ ਕੁਝ ਕਰ ਸਕਣ ਵਾਲੇ ਪਰਮਾਤਮਾ ਨੇ ਇਹ ਅਨੋਖੀ ਖੇਡ ਬਣਾ ਦਿੱਤੀ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੪॥੪॥੨੮॥

Dhanaasaree Fifth Mehl The One Who Sent You Has Now Recalled You Return To Your Home Now In Peace And Pleasure


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App