ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।
ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। 19 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਰਕਾਰ ਅਤੇ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵੀਜ਼ੇ ਦੇਣ ਦੀ ਆਸ ਪ੍ਰਗਟਾਈ।
Shiromani Gurdwara Parbandhak Committee Sends A Group Of Sikh Devotees To Pakistan To Celebrate Khalsa Sajna Diwas
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)