ਬੱਚਿਆਂ ਦੀ ਤਸਕਰੀ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਲਾਪਰਵਾਹੀ 'ਤੇ ਨਾਰਾਜ਼ਗੀ ਜਤਾਈ ਹੈ। ਅਦਾਲਤ ਨੇ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਿਪਟਣ ਦੇ ਤਰੀਕੇ ਨੂੰ ਲੈ ਕੇ ਉਤਰ ਪ੍ਰਦੇਸ਼ ਸਰਕਾਰ ਅਤੇ ਇਲਾਹਾਬਾਦ ਹਾਈ ਕੋਰਟ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਬੱਚਿਆਂ ਦੀ ਤਸਕਰੀ ਨੂੰ ਰੋਕਣ ਅਤੇ ਬਾਲ ਤਸਕਰੀ ਦੇ ਅਪਰਾਧਾਂ ਨਾਲ ਜੁੜੇ ਮਾਮਲਿਆਂ ਨਾਲ ਨਜਿੱਠਣ ਲਈ ਸੂਬਾ ਸਰਕਾਰਾਂ ਲਈ ਵੱਡੇ ਪੱਧਰ 'ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਆਰ ਮਹਾਦੇਵਨ ਦੀ ਬੈਂਚ ਨੇ ਕਿਹਾ ਕਿ ਸਾਰੀਆਂ ਸੂਬਾ ਸਰਕਾਰਾਂ ਨੂੰ ਸਾਡੀਆਂ ਵਿਸਤ੍ਰਿਤ ਸੁਝਾਵਾਂ 'ਤੇ ਧਿਆਨ ਦੇਣਾ ਚਾਹੀਦਾ ਹੈ ਅਤੇ ਭਾਰਤੀ ਸੰਸਥਾ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦਾ ਅਧਿਐਨ ਕਰਨਾ ਚਾਹੀਦਾ ਹੈ ਤੇ ਇਸਨੂੰ ਜਲਦੀ ਤੋਂ ਜਲਦੀ ਲਾਗੂ ਕਰਨਾ ਚਾਹੀਦਾ ਹੈ।
ਅਦਾਲਤ ਨੇ ਹੁਕਮ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਆਤਮ ਸਮਰਪਣ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਭੇਜਿਆ ਜਾਣਾ ਚਾਹੀਦਾ ਹੈ। ਇਹ ਲਾਜ਼ਮੀ ਕੀਤਾ ਗਿਆ ਕਿ ਦੋਸ਼ ਲਗਾਉਣ ਦੇ ਇਕ ਹਫ਼ਤੇ ਦੇ ਅੰਦਰ ਦੋਸ਼ ਲਗਾਏ ਜਾਣ। ਕੋਰਟ ਨੇ ਅੱਗੇ ਕਿਹਾ ਕਿ ਹਾਈ ਕੋਰਟ ਨੂੰ ਘੱਟੋ-ਘੱਟ ਐਸੀਆਂ ਸ਼ਰਤਾਂ ਲਗਾਉਣੀਆਂ ਚਾਹੀਦੀਆਂ ਸਨ, ਜਿਨ੍ਹਾਂ ਵਿਚ ਮੁਲਜ਼ਮਾਂ ਨੂੰ ਸਥਾਨਕ ਪੁਲਿਸ ਸਟੇਸ਼ਨ 'ਚ ਆਪਣੀ ਹਾਜ਼ਰੀ ਦਰਜ ਕਰਵਾਉਣੀ ਪੈਂਦੀ। ਹਾਈ ਕੋਰਟ ਨੇ ਜ਼ਮਾਨਤ ਅਰਜ਼ੀਆਂ ਨੂੰ ਲਾਪਰਵਾਹੀ ਨਾਲ ਨਿਪਟਾਇਆ ਤੇ ਇਸ ਕਾਰਨ ਕਈ ਮੁਲਜ਼ਮ ਫਰਾਰ ਹੋ ਗਏ।ਅਦਾਲਤ ਨੇ ਅੱਗੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹਾਂ ਕਿ ਉਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਨੂੰ ਕਿਵੇਂ ਸੰਭਾਲਿਆ ਤੇ ਕੋਈ ਅਪੀਲ ਕਿਉਂ ਨਹੀਂ ਕੀਤੀ ਗਈ। ਕੋਈ ਗੰਭੀਰਤਾ ਨਹੀਂ ਦਿਖਾਈ ਗਈ।
ਸੁਪਰੀਮ ਕੋਰਟ ਨੇ ਬਾਲ ਤਸਕਰੀ ਦੇ ਮਾਮਲਿਆਂ ਨਾਲ ਨਿਪਟਣ ਲਈ ਸਖ਼ਤ ਹੁਕਮ ਜਾਰੀ ਕੀਤੇ। ਕੋਰਟ ਨੇ ਕਿਹਾ ਕਿ ਜੇ ਕੋਈ ਨਵਜਾਤ ਬੱਚਾ ਚੋਰੀ ਹੁੰਦਾ ਹੈ ਤਾਂ ਹਸਪਤਾਲਾਂ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।ਜੇ ਕੋਈ ਔਰਤ ਹਸਪਤਾਲ 'ਚ ਬੱਚੇ ਨੂੰ ਜਨਮ ਦੇਣ ਆਉਂਦੀ ਹੈ ਤੇ ਬੱਚਾ ਚੋਰੀ ਹੋ ਜਾਂਦਾ ਹੈ ਤਾਂ ਪਹਿਲਾ ਕਦਮ ਲਾਇਸੈਂਸ ਮੁਅੱਤਲ ਕਰ ਦਿੱਤਾ ਹੋਣਾ ਚਾਹੀਦਾ ਹੈ।ਬੈਂਚ ਨੇ ਚਿਤਾਵਨੀ ਦਿੱਤੀ ਕਿ ਕਿਸੇ ਵੀ ਕਿਸਮ ਦੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਤੇ ਇਸਨੂੰ ਅਦਾਲਤ ਦੀ ਉਲੰਘਣਾ ਮੰਨਿਆ ਜਾਵੇਗਾ।
hospital License Should Be Cancelled For Stealing Newborn Baby Supreme Court Strict On Child Trafficking
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)