ਮਾਨਸਾ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ 10 ਦਿਨਾਂ ਬਾਅਦ ਵੀ ਪੁਲਿਸ ਨਹੀਂ ਫੜ ਸਕੀ। ਥਾਣਾ ਕੈਨਾਲ ਕਾਲੋਨੀ ਪੁਲਿਸ ਵੱਲੋਂ ਮੁਲਜ਼ਮ ਸੋਨੂੰ ਨੂੰ ਮਾਮਲੇ ਵਿਚ ਨਾਮਜ਼ਦ ਕਰਨ ਤੋਂ ਬਾਅਦ ਉਸ ਦੀ ਲਗਾਤਾਰ ਭਾਲ ਕਰ ਰਹੀ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਗੁਆਂਢੀ ਰਾਜ ਹਰਿਆਣਾ ਅਤੇ ਦਿੱਲੀ ਵਿਚ ਕਈ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ ਪਰ ਹੁਣ ਤੱਕ ਉਦੇ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਹਾਲ ਹੀ ਵਿਚ ਬਠਿੰਡਾ ਪੁਲਿਸ ਨੇ ਸੋਨੂੰ ਨੂੰ ਉਸ ਦੀ ਮੋਬਾਈਲ ਲੋਕੇਸ਼ਨ ਦੇ ਆਧਾਰ 'ਤੇ ਗ੍ਰਿਫ਼ਤਾਰ ਕਰਨ ਲਈ ਸਿਰਸਾ ਜ਼ਿਲ੍ਹੇ ਵਿਚ ਛਾਪਾ ਮਾਰਿਆ ਸੀ। ਭਾਵੇਂ ਸੋਨੂੰ ਪੁਲਿਸ ਦੇ ਹੱਥ ਨਹੀਂ ਲੱਗਿਆ, ਪਰ ਪੁਲਿਸ ਨੇ ਸੋਨੂੰ ਦਾ ਪਤਾ ਲਗਾਉਣ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਸੋਨੂੰ ਦੀ ਮਾਸੀ ਦਾ ਘਰ ਸਿਰਸਾ ਵਿਚ ਹੈ, ਜਿੱਥੇ ਸੋਨੂੰ ਦੀ ਲੋਕੇਸ਼ਨ ਟਰੇਸ ਕੀਤੀ ਗਈ ਸੀ ਜਿਸ ਕਾਰਨ ਪੁਲਿਸ ਨੇ ਲੋਕੇਸ਼ਨ ਦੇ ਆਧਾਰ 'ਤੇ ਉਸ ਦੀ ਮਾਸੀ ਦੇ ਘਰ ਛਾਪਾ ਮਾਰਿਆ ਪਰ ਸੋਨੂੰ ਉੱਥੇ ਨਹੀਂ ਮਿਲਿਆ ਜਿਸ ਤੋਂ ਬਾਅਦ ਪੁਲਿਸ ਸਿਰਸਾ ਵਿਚ ਉਨ੍ਹਾਂ ਸਾਰੀਆਂ ਥਾਵਾਂ ਦੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ, ਜਿੱਥੇ ਸੋਨੂੰ ਦੀ ਲੋਕੇਸ਼ਨ ਮਿਲੀ ਸੀ। ਸੂਤਰ ਦੱਸਦੇ ਹਨ ਕਿ ਪੰਜਾਬ ਪੁਲਿਸ ਪਿਛਲੇ ਚਾਰ-ਪੰਜ ਦਿਨਾਂ ਤੋਂ ਸਿਰਸਾ ਦੇ ਪਿੰਡਾਂ ਨਾਨਕਪੁਰ ਅਤੇ ਅਭੋਲੀ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਹਾਲਾਂਕਿ ਮਹਿਲਾ ਕਾਂਸਟੇਬਲ ਦੇ ਸਾਥੀ ਸੋਨੂੰ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਗ੍ਰਾਮ ਪੰਚਾਇਤ ਨੇ ਵੀ ਸਹਿਯੋਗ ਦਾ ਭਰੋਸਾ ਦਿੱਤਾ ਹੈ।
Even After 10 Days The Bathinda Police Could Not Arrest The Drug Smuggler s Accomplice Raids Have Been Conducted In Haryana And Delhi
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)