ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਹੇਠ ਉਨ੍ਹਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਵਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ 1 ਮਈ ਨੂੰ ਮੁੜ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਕਿ ਪਿਛਲੇ ਦਿਨੀਂ ਪੰਜਾਬ ਪੁਲਿਸ ਪੱਪਲਪ੍ਰੀਤ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਤੋਂ ਅੰਮ੍ਰਿਤਸਰ ਲੈਕੇ ਪਹੁੰਚੇ ਸੀ, ਜਿਸ ਤੋਂ ਬਾਅਦ ਪੱਪਲਪ੍ਰੀਤ ਸਿੰਘ ਦਾ ਪੁਲਿਸ ਨੂੰ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਸੀ, ਹੁਣ ਫਿਰ ਪੁਲਿਸ ਨੇ ਉਨ੍ਹਾਂ ਦਾ 14 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਚੱਲ ਰਹੇ ਸੀ ਤੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਪਹਿਲਾਂ ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਸਰਗਰਮ ਭੂਮਿਕਾ ਨਿਭਾਈ ਸੀ।
ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ ਸੀ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ
Amritpal Singh s Associate Papalpreet Singh Sent To 14 day Judicial Custody By The Court
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)