ਨਸ਼ੇ ਵਿਰੁੱਧ ਜੰਗ ਦੇ ਨਾਲ-ਨਾਲ ਹੁਣ ਪੰਜਾਬ ਸਰਕਾਰ ਰਾਜ ਵਿਚ 15,000 ਤਲਾਬਾਂ ਦੀ ਸਫਾਈ ਦਾ ਮਿਸ਼ਨ ਵੀ ਸ਼ੁਰੂ ਕਰਨ ਜਾ ਰਹੀ ਹੈ। ਇਹ ਪ੍ਰੋਜੈਕਟ ₹4573 ਕਰੋੜ ਦੇ 'ਪੇਂਡੂ ਪੁਨਰਜਾਗਰਣ ਪੈਕੇਜ' ਤਹਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਥਾਪਰ ਤੇ ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟਰੀਟਮੈਂਟ ਦੇ ਵਧੀਆ ਪ੍ਰਬੰਧ ਕੀਤੇ ਜਾਣਗੇ। ਇਸ ਪ੍ਰੋਜੈਕਟ ਲਈ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅੱਜ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਸਰਕਾਰ ਨੇ ਸਾਫ ਕੀਤਾ ਹੈ ਕਿ ਕੰਮ ਤਰਜੀਹ ਦੇ ਆਧਾਰ 'ਤੇ ਕੀਤਾ ਜਾਵੇਗਾ।ਜਾਣਕਾਰੀ ਅਨੁਸਾਰ ਪਿਛਲੇ 10 ਤੋਂ 15 ਸਾਲਾਂ ਤੋਂ ਪੰਜਾਬ ਦੇ ਤਲਾਬਾਂ ਦੀ ਹਾਲਤ ਕਾਫੀ ਖ਼ਰਾਬ ਹੋ ਗਈ ਸੀ। ਕਈ ਥਾਵਾਂ 'ਤੇ ਤਾਂ ਤਲਾਬਾਂ ਦੀ ਵਰਤੋਂ ਵੀ ਬੰਦ ਹੋ ਚੁੱਕੀ ਸੀ। ਹੁਣ ਸਰਕਾਰ ਨੇ ਇਨ੍ਹਾਂ ਤਲਾਬਾਂ ਨੂੰ ਸੰਵਾਰਨ ਦਾ ਫੈਸਲਾ ਲਿਆ ਹੈ।
ਪੰਜਾਬ ਸਰਕਾਰ ਨੇ ਇਸ ਵਾਰ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਦੱਸਿਆ ਸੀ ਕਿ ਪੰਜਾਬ ਦੇ ਤਲਾਬਾਂ ਦੀ ਸਫਾਈ ਹੁਣ ਸੀਚੇਵਾਲ ਮਾਡਲ ਰਾਹੀਂ ਕਰਵਾਈ ਜਾਵੇਗੀ। ਹਾਲਾਂਕਿ, ਇਸ 'ਤੇ ਵਿਵਾਦ ਵੀ ਹੋ ਗਿਆ ਸੀ। ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਡਲ 'ਤੇ ਸਵਾਲ ਚੁੱਕਦੇ ਹੋਏ ਕਿਹਾ ਸੀ ਕਿ ਇਹ ਮਾਡਲ ਢੁੱਕਵਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸੀਚੇਵਾਲ ਇੰਜੀਨੀਅਰ ਨਹੀਂ, ਸਿਰਫ਼ ਇਕ ਠੇਕੇਦਾਰ ਹੈ। ਉਨ੍ਹਾਂ ਦੀ ਮੰਗ ਸੀ ਕਿ ਇਸ ਪ੍ਰੋਜੈਕਟ ਨੂੰ ਪੀਐਕ (PEK) ਜਾਂ ਕਿਸੇ ਹੋਰ ਯੋਗ ਏਜੰਸੀ ਰਾਹੀਂ ਅੱਗੇ ਵਧਾਇਆ ਜਾਵੇ।
Government Will Change The Face Of Villages Cleaning Campaign Of 15 Thousand Ponds Started Package Of 4573 Crore Released
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)