ਲੁਧਿਆਣਾ 23 ਅਪ੍ਰੈਲ (0000)ਡੀਸੀਪੀ ਲਾਅ ਐਂਡ ਆਰਡਰ ਅਤੇ ਟ੍ਰੈਫਿਕ ਸ਼੍ਰੀ ਪ੍ਰਮਿੰਦਰ ਸਿੰਘ ਭੰਡਾਲ ਨੇ ਅੱਜ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਧੇਰੇ ਆਵਾਜਾਈ ਵਾਲੇ ਰਸਤਿਆਂ ਤੇ ਪੈਂਦੀਆਂ ਦੁਕਾਨਾਂ, ਮਾਲਜ਼ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਸਮਾਨ ਨੂੰ ਦੁਕਾਨਾਂ ਜਾਂ ਵਪਾਰਕ ਅਦਾਰਿਆਂ ਦੇ ਅੰਦਰ ਹੀ ਰੱਖਣ ਤਾਂ ਕਿ ਟ੍ਰੈਫਿਕ ਜਾਮ ਤੋਂ ਸ਼ਹਿਰ ਵਾਸੀਆਂ ਨੂੰ ਮੁਕੰਮਲ ਨਿਜ਼ਾਤ ਮਿਲ ਸਕੇ। ਉਨ੍ਹਾਂ ਦੁਕਾਨਦਾਰਾਂ ਅਤੇ ਵਪਾਰਕ ਅਦਾਰਿਆਂ ਦੇ ਸੰਚਾਲਕਾਂ ਨੂੰ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਲਈ 40 ਵਹੀਕਲਜ਼ ਅਤੇ 40 ਮੋਟਰਸਾਈਕਲ ਪਹਿਲਾਂ ਹੀ ਚੱਲ ਰਹੇ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ 10 ਨਵੀਆਂ ਐਮਰਜੈਂਸੀ ਰਿਸਪੌਡ ਵਹੀਕਲਜ਼ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟ੍ਰੈਫਿਕ ਕੰਟਰੋਲ ਕਰਨ ਲਈ ਅਧਿਕਾਰੀਆਂ ਕਰਮਚਾਰੀਆਂ ਦੀ ਗਰਾਂਊਂਡ ਲੇਬਲ ਤੇ ਡਿਉਟੀਆਂ ਲਗਾਈਆਂ ਗਈਆਂ ਹਨ ਅਤੇ ਇਸੇ ਕੜੀ ਤਹਿਤ 10 ਵਧੇਰੇ ਆਵਾਜਾਈ ਵਾਲੇ ਸਥਾਨਾਂ ਤੇ 10 ਟ੍ਰੈਫਿਕ ਹੱਟ ਬਣਾਈਆਂ ਜਾ ਰਹੀਆਂ ਹਨ, ਜਿਥੇ ਟ੍ਰੈਫਿਕ ਕਰਮੀ 24 ਘੰਟੇ ਤਾਇਨਾਤ ਰਹਿਣਗੇ ਤਾਂ ਕਿ ਨਿਰਵਿਘਨ ਆਵਾਜਾਈ ਚਲਦੀ ਰਹੇ। ਉਨ੍ਹਾਂ ਦੱਸਿਆ ਕਿ ਜੇਕਰ ਪੁਲਿਸ ਦੀ ਅਪੀਲ ਤੇ ਕੋਈ ਦੁਕਾਨਦਾਰ, ਹੋਟਲ, ਢਾਬਾ ਜਾ ਕੋਈ ਵਪਾਰਕ ਅਦਾਰਾ ਆਪਣੇ ਸਮਾਨ ਨੂੰ ਅੰਦਰ ਨਹੀਂ ਕਰਦਾ ਤਾਂ ਉਸ ਨੂੰ ਹਫਤੇ- ਹਫਤੇ ਦੇ ਵਕਫੇ ਤੇ 3 ਨੋਟਿਸ ਜਾਰੀ ਕੀਤੇ ਜਾਣਗੇ। ਇਸ ਦੇ ਬਾਅਦ ਵੀ ਕੋਈ ਅਦਾਰਾ ਜਾਂ ਦੁਕਾਨਦਾਰ ਆਪਣੇ ਸਮਾਨ ਨੂੰ ਦੁਕਾਨਾਂ ਅੰਦਰ ਨਹੀਂ ਕਰਦਾ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਦੇ ਹੋਏ ਐਫ਼ ਆਈ ਆਰ ਦਰਜ ਕੀਤੀ ਜਾਵੇਗੀ। ਇਸ ਨਾਲ ਹੀ ਉਨ੍ਹਾਂ ਦੱਸਿਆ ਕਿ ਪੁਲੀਸ ਕਾਰਵਾਈ ਦੀ ਮਨਸ਼ਾ ਕਿਸੇ ਦਾ ਰੋਜ਼ਗਾਰ ਬੰਦ ਕਰਵਾਉਣਾ ਨਹੀਂ ਹੈ ਸਗੋਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਵਾਲੀਆਂ ਸੜਕਾਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਇਨ੍ਹਾਂ ਉਪਰ ਟ੍ਰੈਫਿਕ ਰਿਸਪੌਡ ਵਹੀਕਲਜ਼ ਤਾਇਨਾਤ ਕਰ ਦਿੱਤੇ ਗਏ ਹਨ, ਜ਼ੋ ਕਿ ਲਗਾਤਾਰ ਰੋਜ਼ਾਨਾ ਇੱਕ ਇੱਕ ਸੜਕ ਤੇ ਪੈਣ ਵਾਲੀਆਂ ਦੁਕਾਨਾਂ, ਹੋਟਲ, ਢਾਬਿਆਂ, ਹਸਪਤਾਲਾ, ਸਕੂਲ/ਕਾਲਜਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਸੰਚਾਲਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਟ੍ਰੈਫਿਕ ਵਿਵਸਥਾ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿੱਚ ਵੱਡੀ ਗਿਣਤੀ ਵਿਚ ਆਟੋ ਚੱਲ ਰਹੇ ਹਨ ਉਨ੍ਹਾਂ ਦੇ ਚਾਲਕਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ ਟ੍ਰੈਫਿਕ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਨਗਰ ਨਿਗਮ ਅਧਿਕਾਰੀਆਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਤਕਰੀਬਨ 1700 ਕੈਮਰੇ ਲਗਾਏ ਗਏ ਜਿਨ੍ਹਾਂ ਦੀ ਵਰਤੋਂ ਕ੍ਰਾਈਮ ਦੀਆਂ ਘਟਨਾਵਾਂ ਨੂੰ ਹੱਲ ਕਰਨ ਦੇ ਨਾਲ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਸ਼ਨਾਖ਼ਤ ਕਰਨ ਲਈ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਟ੍ਰੈਫਿਕ ਅਧਿਕਾਰੀ ਹਾਜ਼ਰ ਸਨ।
Appeal To Shops Malls And Other Commercial Establishments To Keep Their Goods Inside The Shops Or Commercial Establishments
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)