'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਰੈਲੀ ਨੂੰ ਸਥਾਨਕ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਕਾਲਜ ਤੋਂ ਕੀਤਾ ਰਵਾਨਾ

25/04/2025 | Public Times Bureau | Malerkotla

'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਰੈਲੀ ਨੂੰ ਸਥਾਨਕ ਵਿਧਾਇਕ ਡਾ ਜਮੀਲ ਉਰ ਰਹਿਮਾਨ ਨੇ ਸਰਕਾਰੀ ਕਾਲਜ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ –ਪੈਗੰਬਰਾਂ ਅਤੇ ਦੇਵੀ ਦੇਵਤਿਆਂ ਦੀ ਪਵਿੱਤਰ ਧਰਤੀ ਹੈ ਜਿਥੇ ਦੇ ਲੋਕ ਬੜੀ ਗੈਰਤ ਨਾਲ ਰਹਿੰਦੇ ਹਨ । ਉਨ੍ਹਾਂ ਨਸ਼ਿਆਂ ਵਿਰੁੱਧ ਲਾਮਬੰਦ ਹੋਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਆਰੰਭੀ ਜੰਗ ਵਿੱਚ ਨੌਜਵਾਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦਾ ਸੱਦਾ ਦਿੰਦਿਆ ਕਿਹਾ ਕਿ  ਇਹ ਮੁਹਿੰਮ ਨਸ਼ਾ ਮੁਕਤ ਤੇ ਬਿਮਾਰੀ ਰਹਿਤ ਸਿਹਤਮੰਦ ਸਮਾਜ ਦੀ ਤਰੱਕੀ ਦਾ ਆਧਾਰ ਅਤੇ ਪੰਜਾਬ ਨੂੰ ਨਵੇਂ ਤਰੱਕੀ ਦੇ ਨਵੇਂ ਮੋੜ ਤੇ ਲੈਕ ਜਾਵੇਗ । ਇਸ ਮੌਕੇ ਵਿਧਾਇਕ ਮਾਲੇਰਕੋਟਲਾ ਨੇ ਨੌਜਵਾਨਾਂ ਨੂੰ ਦੇਸ਼, ਸਮਾਜ ਦਾ ਸੁਰਮਾਇਆ ਦੱਸਦਿਆਂ ਪ੍ਰੇਰਿਤ ਕੀਤਾ ਕਿ ਜਿੱਥੇ ਉਹ ਖ਼ੁਦ ਨਸ਼ਿਆਂ ਤੋਂ ਬਚਣ ਉਥੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ।

              ਸਕੂਲਾਂ,ਕਾਲਜਾਂ ਤੇ ਹੋਰ ਸੰਸਥਾਵਾਂ ਦੇ ਹਜ਼ਾਰ ਤੋਂ ਵੀ ਵਧੇਰੇ ਵਿਦਿਆਰਥੀਆਂ, ਅਧਿਆਪਕਾਂ, ਸਮਾਜ ਸੇਵੀਆਂ ਤੇ ਰੋਜ਼ਾਨਾ ਦੌੜਨ ਵਾਲੇ ਸ਼ਹਿਰ ਨਿਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਮੁਹਿੰਮ ਵਿੱਢੀ ਹੈ ਅਤੇ ਮੁੱਖ ਮੰਤਰੀ ਨੇ ਇਹ ਬੀੜਾ ਉਠਾਇਆ ਹੈ ਕਿ ਸਾਡੇ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਇੱਕ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਦੇਣ ਸਮੇਤ ਪੰਜਾਬ ਨੂੰ ਖੇਡਾਂ ਦੀ ਧਰਤੀ ਬਣਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਕੇ ਹਰੇਕ ਪਿੰਡ 'ਚ ਖੇਡ ਦੇ ਮੈਦਾਨ ਤੇ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਸ਼ਕਤੀ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਜਾ ਸਕੇ । ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਨਾਲ ਜੋੜ੍ਹਨ ਲਈ ਸੂਬੇ ਵਿੱਚ ਸਪੋਰਸ ਨਰਸਰੀਆਂ ਬਣਾਈਆਂ ਜਾ ਰਹੀਆਂ ਜਿਥੇ ਕਿ 60 ਨੌਜਵਾਨਾਂ ਨੂੰ ਇੱਕ ਹੀ ਖੇਡ ਦੀ ਟਰੇਨਿੰਗ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਖਿਡਾਰੀਆਂ ਦਾ ਭਵਿੱਖ ਸੁਰਖਿਅਤ ਕਰਨ ਲਈ ਪੰਜਾਬ ਸਰਕਾਰ ਵਲੋਂ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚੀਆਂ ਸਰਕਾਰੀ ਨੌਕਰੀਆਂ ਤੇ ਵੀ ਨਵਾਜਿਆਂ ਜਾ ਰਿਹਾ ਹੈ।

         ਇਸ ਮੌਕੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਪਸਾਰ ਨੂੰ ਰੋਕਣਾ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਉਹ ਆਪਣੇ ਪਿੰਡ ਅਤੇ ਇਲਾਕੇ ਦੀ ਜ਼ਿੰਮੇਵਾਰੀ ਲੈਣ ਕਿ ਉਹ ਵਟਸਐਪ ਹੈਲਪਲਾਈਨ ਨੰਬਰ 9779100200 'ਤੇ ਸੰਪਰਕ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਅਤੇ ਆਪਣੇ ਇਲਾਕੇ ਵਿੱਚ ਨਸ਼ਾ ਤਸਕਰਾਂ ਦੀ ਕਿਸੇ ਵੀ ਗਤੀਵਿਧੀ ਬਾਰੇ ਜਾਣਕਾਰੀ ਦੇਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਹ ਪ੍ਰਣ ਲੈਣ ਕਿ ਉਹ ਨਸ਼ੇ ਨਹੀਂ ਲੈਣਗੇ, ਉਹ ਕਿਸੇ ਨੂੰ ਵੀ ਨਸ਼ੇ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ ਅਤੇ ਉਹ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਮਰਥਨ ਕਰਨਗੇ।

    ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਸਮੇਤ 'ਯੁੱਧ ਨਸ਼ਿਆਂ ਵਿਰੁੱਧ' ਨੂੰ ਜਾਗਰੂਕਤਾ ਰੈਲੀ 'ਚ ਭਾਗ ਲੈਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਿਸ ਉਤਸ਼ਾਹ ਤੇ ਜੋਸ਼ ਨਾਲ ਮਾਲੇਰਕੋਟਲਾ ਨਿਵਾਸੀਆਂ ਤੇ ਨੌਜਵਾਨ ਵਿਦਿਆਰਥੀਆਂ ਨੇ ਇਸ 'ਚ ਹਿੱਸਾ ਲਿਆ ਹੈ, ਉਸ ਤੋਂ ਉਨ੍ਹਾਂ ਨੂੰ ਉਮੀਦ ਹੈ ਕਿ ਜ਼ਿਲ੍ਹਾ ਵੀ ਜਰੂਰ ਨਸ਼ਾ ਮੁਕਤ ਹੋਵੇਗਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ, ਨਸ਼ਿਆਂ ਦੀ ਜੰਗ ਵਿੱਚ ਇਕਜੁਟ ਹੋ ਕੇ ਲੜਾਈ ਲੜੀਏ ਤਾਂ ਕਿ ਸਮਾਜ ਵਿਚੋਂ ਨਸ਼ਿਆਂ ਦਾ ਨਾਮੋ ਨਿਸ਼ਾਨ ਖਤਮ ਹੋ ਸਕੇ ।

    ਐਸ.ਪੀ. ਸਤਪਾਲ ਸ਼ਰਮਾਂ ਨੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦੇਣ ਲਈ ਸਭਦਾ ਧੰਨਵਾਦ ਕੀਤਾ। ਇਸ ਦੌਰਾਨ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ ।

    ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ ਸੰਜੇ ਗੋਇਲ,ਸਹਾਇਕ ਸਿਵਲ ਸਰਜ਼ਨ ਡਾ ਸਜੀਲਾ ਖ਼ਾਨ, ਡੀ.ਐਮ.ਸੀ. ਡਾ ਰੇਸਮਾ ਭੋਰ, ਐਸ.ਐਮ.ਓ ਡਾ ਜਗਜੀਤ ਸਿੰਘ ਕਾਰਜ ਸਾਧਕ ਅਫ਼ਸਰ ਅਪਰ ਅਪਾਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ ਪੁਨੀਤ ਸਿੱਧੂ, ਪ੍ਰਿੰਸੀਪਲ ਆਰਤੀ ਗੁਪਤਾ,  ਹੈੱਡ ਮਾਸਟਰ ਸਾਜ਼ਦ ਅਲੀ, ਸ਼ਾਹੀਦ ਜੁਬੈਰੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਸਮਾਜ ਸੇਵੀ ਸੰਸਥਾਵਾਂ ਤੇ ਮਾਲੇਰਕੋਟਲਾ ਨਿਵਾਸੀ ਵੀ ਮੌਜੂਦ ਸਨ।

war against drugs awareness rally flagged off by local mla dr jamil ur rehman from government college


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App