ਦਿੱਲੀ ਦੇ ਇੰਦਰਾ ਗਾਂਧੀ ਅੰਤਰਾਸ਼ਟਰੀ ਹਵਾਈ ਅੱਡੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਏਅਰ ਇੰਡੀਆ ਤੇ ਉਸਦੇ ਮੁਲਾਜ਼ਮਾਂ ਵੱਲੋਂ ਨਿੰਦਣਯੋਗ ਵਿਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਜਿਸ ਤੋਂ ਬਾਅਦ ਕੁਲਦੀਪ ਸਿੰਘ ਗੜਗੱਜ ਦਵੇ ਵਲੋਂ ਨਿੰਦਾ ਕੀਤੀ ਗਈ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁਖ ਮੰਤਰੀ ਬਾਹਗਵੰਤ ਮਾਨ ਦੇ ਵਲੋਂ ਵੀ ਏਅਰ ਇੰਡੀਆ ਦੀ ਨਿੰਦਾ ਕਰਕੇ ਹੋਏ ਲਿਖਿਆ ਕਿ ਸਿੱਖ ਕੌਮ ਦੇ ਸਰਵਉੱਚ ਪਵਿੱਤਰ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਤੇ ਉਸਦੇ ਮੁਲਾਜ਼ਮਾਂ ਵੱਲੋਂ ਨਿੰਦਣਯੋਗ ਵਿਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ। ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ, ਉਨ੍ਹਾਂ ਨਾਲ ਕੀਤੇ ਅਜਿਹੇ ਵਰਤਾਰੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।
Cm mann condemns misbehavior with former jathedar at airport makes this appeal to the central government
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)