ਫਰੀਦਕੋਟ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਨੂੰ ਲਗਾਤਾਰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਸੰਦੀਪ ਕੁਮਾਰ ਐੱਸਪੀ (ਇਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਸੀਆਈਏ ਫਰੀਦਕੋਟ ਵੱਲੋਂ 310 ਗ੍ਰਾਮ ਹੈਰੋਇਨ ਸਮੇਤ 4 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ, ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਥਾਣੇਦਾਰ ਚਰਨਜੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਚੈਕਿੰਗ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋਂ ਕੋਟਕਪੂਰਾ ਬਾਈਪਾਸ ਪਰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਪਾਰਕ ਦੇ ਨੇੜੇ ਪੁੱਜੀ ਤਾਂ ਪਾਰਕ ਦੀ ਵਾੜ ਦੇ ਪਾਸ ਇੱਕ ਕਾਰ ਵੈਨਟੋ ਜਿਸ ਵਿਚ 4 ਨੌਜਵਾਨ ਬੈਠੇ ਦਿਖਾਈ ਦਿੱਤੇ। ਜਿਸ ਤੇ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਆਧਾਰ ’ਤੇ ਕਾਰ ਵਿਚ ਸਵਾਰ ਨੌਜਵਾਨਾਂ ਦਾ ਨਾਮ ਪਤਾ ਪੁੱਛਿਆ ਤਾਂ ਕਾਰ ਚਾਲਕ ਨੇ ਆਪਣਾ ਨਾਮ ਜਗਮੀਤ ਸਿੰਘ ਉਰਫ ਸਨੀ ਪੁੱਤਰ ਦਰਸ਼ਨ ਸਿੰਘ ਵਾਸੀ ਜਤਿੰਦਰ ਚੌਕ, ਰਾਜਪੂਤ ਮੁਹੱਲਾ, ਫਰੀਦਕੋਟ, ਕੰਡਕਟਰ ਸੀਟ ਪਰ ਬੈਠੇ ਵਿਅਕਤੀ ਨੇ ਆਪਣਾ ਨਾਮ ਸੰਦੀਪ ਸਿੰਘ ਉਰਫ ਸਨੀ ਪੁੱਤਰ ਸੁਖਦੇਵ ਸਿੰਘ ਵਾਸੀ ਬਾਜੀਗਰ ਬਸਤੀ, ਫਰੀਦਕੋਟ, ਡਰਾਇਵਰ ਸੀਟ ਦੇ ਪਿਛਲੇ ਪਾਸੇ ਬੈਠੇ ਵਿਅਕਤੀ ਨੇ ਆਪਣਾ ਨਾਮ ਮਹਿਕਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਡੋਹਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ ਅਤੇ ਉਸਦੇ ਨਾਲ ਸੀਟ ਪਰ ਬੈਠੇ ਨੌਜਵਾਨ ਨੇ ਆਪਣਾ ਨਾਮ ਹਰਜੀਤ ਸਿੰਘ ਉਰਫ ਜੀਤਾ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਡੋਹਕ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੱਸਿਆ। ਜਿਸ ਉਪਰੰਤ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਰਲੋਚਨ ਸਿੰਘ ਡੀਐੱਸਪੀ (ਸਬ-ਡਵੀਜ਼ਨ) ਫਰੀਦਕੋਟ ਮੌਕੇ ਪਰ ਪੁੱਜੇ। ਜਿਸ ਉਪਰੰਤ ਡੀਐੱਸਪੀ (ਸਬ-ਡਵੀਜ਼ਨ) ਫਰੀਦਕੋਟ ਦੀਆਂ ਹਦਾਇਤਾ ਮੁਤਾਬਕ ਜਦ ਇਨ੍ਹਾਂ ਦੀ ਤਲਾਸ਼ੀ ਕੀਤੀ ਤਾਂ ਸੰਦੀਪ ਸਿੰਘ ਉਰਫ ਸਨੀ ਪਾਸੋ 26 ਗ੍ਰਾਮ ਹੈਰੋਇਨ, ਮਹਿਕਦੀਪ ਸਿੰਘ ਉਕਤ ਪਾਸੋਂ 284 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਕਾਰ ਦੀ ਤਲਾਸ਼ੀ ਦੌਰਾਨ ਗੇਅਰ ਬੌਕਸ ਕੋਲ ਇੱਕ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ। ਇਸ ਤੋ ਇਲਾਵਾ ਕਾਰ ਨੂੰ ਵੀ ਪੁਲਿਸ ਕਬਜ਼ੇ ਵਿਚ ਲਿਆ ਗਿਆ ਹੈ।ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਚ ਮੁਕੱਦਮਾ ਐੱਨਡੀਪੀਐੱਸ ਐਕਟ ਦਰਜ ਕਰਕੇ ਉਕਤਾਨ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਦੇ ਖਿਲਾਫ ਪਹਿਲਾਂ ਵੀ ਕਈ ਮੁਕੱਦਮੇ ਦਰਜ ਸਨ।
Faridkot Police Arrests Four Accused With 310 Grams Of Heroin
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)