ਵਿਆਹ ਸਮਾਗਮ ਲਈ ਅਮਰੀਕਾ ਜਾ ਰਹੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੂੰ ਦਿੱਲੀ ਦੇ ਏਅਰਪੋਰਟ 'ਤੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਯੂਐਸਏ ਨਹੀਂ ਜਾਣ ਦਿੱਤਾ ਗਿਆ।ਇਸ ਸਬੰਧੀ ਜਾਗਰਣ ਨਾਲ ਗੱਲਬਾਤ ਕਰਦਿਆਂ ਹੋਇਆ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਨੇ ਦੱਸਿਆ ਕਿ ਜਿਸ ਤਰ੍ਹਾਂ ਪਿਛਲੇ ਦਿਨੀਂ ਦਿੱਲੀ ਦੇ ਏਅਰਪੋਰਟ ਤੇ ਸਿੰਘ ਸਾਹਿਬ ਜਥੇਦਾਰ ਰਘਬੀਰ ਸਿੰਘ ਨੂੰ ਏਅਰਪੋਰਟ ਤੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਪ੍ਰੇਸ਼ਾਨ ਕੀਤਾ ਗਿਆ ਸੀ, ਉਸੇ ਤਰ੍ਹਾਂ ਹੀ ਦਿੱਲੀ ਏਅਰਪੋਰਟ 'ਤੇ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਾਜਿਸ਼ ਤਹਿਤ ਉਨ੍ਹਾਂ ਨੂੰ ਯੂਐਸਏ ਜਾਣ ਤੋਂ ਰੋਕਿਆ ਗਿਆ ਹੈ।
ਛੋਟੇਪੁਰ ਨੇ ਕਿਹਾ ਕਿ ਇਮੀਗ੍ਰੇਸ਼ਨ ਵਿਭਾਗ ਵੱਲੋਂ ਉਨਾਂ ਨੂੰ ਯੂਐਸਏ ਜਾਣ ਦੇ ਤਿੰਨ ਕਾਰਨ ਦੱਸੇ, ਜਿਨ੍ਹਾਂ ਵਿੱਚ ਉਨ੍ਹਾਂ 'ਤੇ ਮਾਮਲਾ ਦਰਜ ਹੋਣਾ, ਪਾਸਪੋਰਟ ਚੋਰੀ ਹੋਣਾ ਅਤੇ ਪਾਸਪੋਰਟ ਕਿਸੇ ਹੋਰ ਨੂੰ ਦੇਣਾ ਦੱਸਿਆ ਹੈ। ਜਦਕਿ ਉਸ ਖ਼ਿਲਾਫ਼ ਕੋਈ ਵੀ ਮਾਮਲਾ ਦਰਜ ਨਹੀਂ ਹੈ ਅਤੇ ਨਾ ਹੀ ਮੇਰਾ ਪਾਸਪੋਰਟ ਚੋਰੀ ਹੋਇਆ ਹੈ ਅਤੇ ਨਾ ਹੀ ਕਿਸੇ ਨੂੰ ਦਿੱਤਾ ਹੈ। ਛੋਟੇਪੁਰ ਨੇ ਕਿਹਾ ਕਿ ਉਸ ਦਾ ਯੂਐਸਏ ਦਾ 2029 ਤੱਕ ਯੂਐਸਏ ਦਾ ਵੀਜ਼ਾ ਹੈ। ਇਸ ਮੌਕੇ ਛੋਟੇਪੁਰ ਵੱਲੋਂ ਇਮੀਗ੍ਰੇਸ਼ਨ ਵਿਭਾਗ ਦੇ ਅਧਿਕਾਰੀਆਂ ਦੀ ਇਸ ਘਟਨਾ ਦੀ ਨਿੰਦਾ ਕੀਤੀ ਹੈ।
Chhotepur Who Was Going To America For A Wedding Was Stopped By The Immigration Department
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)