ਦਫ਼ਤਰ ਦੀ ਕੁਰਸੀ 'ਤੇ ਬੈਠੇ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੋਈ ਮੌਤ !

05/05/2025 | Public Times Bureau | Panjab

ਮੋਹਾਲੀ ਦੇ ਸੋਹਾਣਾ ਇਲਾਕੇ 'ਚ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੇ ਆਪਣੇ ਹੀ ਦਫ਼ਤਰ ਦੀ ਕੁਰਸੀ 'ਤੇ ਬੈਠੇ ਬੈਠੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਹ ਵਾਕਿਆ ਕੁਝ ਸਮਾਂ ਪਹਿਲਾਂ ਦਾ ਹੈ ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮਚ ਗਿਆ ।

ਮ੍ਰਿਤਕ ਦੀ ਪਛਾਣ ਨਵਚੇਤਨ ਸਿੰਘ ਵਜੋਂ ਹੋਈ ਹੈ ਜੋ ਮੋਹਾਲੀ ਤਹਿਸੀਲ ਵਿੱਚ ਕੰਮ ਕਰਦਾ ਸੀ। ਉਹ ਜਿਸ ਦਫ਼ਤਰ (ਦੁਕਾਨ) 'ਚ ਕੰਮ ਕਰਦਾ ਸੀ, ਉਥੇ ਹੀ ਉਸ ਨੇ ਇਹ ਕਦਮ ਚੁੱਕਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸੁਹਾਣਾ ਦੀ ਪੁਲਿਸ ਮੌਕੇ 'ਤੇ ਪੁੱਜੀ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ।

ਥਾਣਾ ਇੰਚਾਰਜ ਸਿਮਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੌਕੇ ਤੋਂ ਇੱਕ ਰਿਵਾਲਵਰ ਵੀ ਬਰਾਮਦ ਹੋਈ ਹੈ। ਘਟਨਾ ਦੇ ਪੂਰੇ ਕਾਰਨ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਵਲੋਂ ਘਟਨਾ ਸਥਲ ਦਾ ਡੀਟੇਲਡ ਵਾਕਥਰੂ ਕੀਤਾ ਗਿਆ ਹੈ। ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਨਵਚੇਤਨ ਨੇ ਇਹ ਕਦਮ ਕਿਉਂ ਚੁੱਕਿਆ।

A Person Sitting On An Office Chair Shot Himself Died On The Spot


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App