ਭਾਰਤ ਪਾਕਿਸਤਾਨ ਵਿਚਾਲੇ ਵਧੇ ਤਨਾਵ ਦੌਰਾਨ ਪਾਕਿਸਤਾਨ ਵੱਲੋਂ ਕਸ਼ਮੀਰ ਦੇ ਪੁੰਚ ਗੁਰਦੁਆਰੇ ਨਜ਼ਦੀਕ ਕੀਤੇ ਹਮਲੇ ਦੌਰਾਨ ਜ਼ਖਮੀ ਹੋਏ ਕੁਝ ਲੋਕ ਅੰਮ੍ਰਿਤਸਰ ਅਮਨਦੀਪ ਹਸਪਤਾਲ ਵਿੱਚ ਦਾਖਲ ਕਰਵਾਏ ਗਏ ਹਨ ਅਤੇ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਉਹਨਾਂ ਜ਼ਖਮੀਆਂ ਦਾ ਹਾਲ ਚਾਲ ਜਾਣਨ ਪਹੁੰਚੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਵਿੱਚ ਹੋਈ ਗੋਲੀਬਾਰੀ ਦੌਰਾਨ ਪੁੱਛ ਇਲਾਕੇ ਵਿੱਚ ਗੁਰਮੀਤ ਸਿੰਘ ਤੇ ਉਹਨਾਂ ਦਾ ਬੇਟਾ ਜਖਮੀ ਹੋਇਆ ਸੀ ਜਿਨਾਂ ਨੂੰ ਕਿ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਲਿਆ ਕੇ ਦਾਖਲ ਕਰਵਾਇਆ ਗਿਆ ਹੈ ਅਤੇ ਅੱਜ ਉਹਨਾਂ ਦਾ ਹਾਲਚਾਲ ਜਾਨਣ ਉਹ ਇੱਥੇ ਪਹੁੰਚੇ ਹਨ।
ਇਸ ਦੇ ਨਾਲ ਹੀ ਉਹਨਾਂ ਨੂੰ ਕਿਸੇ ਤਰੀਕੇ ਦੀ ਕੋਈ ਦਿੱਕਤ ਪਰੇਸ਼ਾਨੀ ਤਾਂ ਨਹੀਂ ਆ ਰਹੀ ਇਸ ਬਾਰੇ ਵੀ ਉਹਨਾਂ ਨਾਲ ਗੱਲਬਾਤ ਕੀਤੀ ਗਈ ਹੈ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ ਕਿ ਬਾਰਡਰ ਇਲਾਕਾ ਛੱਡ ਕੇ ਆਉਣ ਵਾਲੇ ਲੋਕਾਂ ਲਈ ਐਸਜੀਪੀਸੀ ਵੱਲੋਂ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਅਤੇ ਅੱਜ ਇਹਨਾਂ ਪਰਿਵਾਰ ਦੇ ਨਾਲ ਵੀ ਉਹਨਾਂ ਵੱਲੋਂ ਗੱਲਬਾਤ ਕੀਤੀ ਗਈ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸਵੇਰੇ ਜਾਣਕਾਰੀ ਮਿਲੀ ਸੀ ਕਿ ਕਸ਼ਮੀਰ ਦੇ ਪੁਲਿਸ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਵਿੱਚ ਫਿਰ ਤੋਂ ਗੋਲੀਬਾਰੀ ਦੀ ਖਬਰ ਸਾਹਮਣੇ ਆਈ ਹੈ ਅਤੇ ਉਥੋਂ ਫੋਨ ਆਇਆ ਸੀ ਕਿ ਉੱਥੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਿਆ ਹੋਇਆ ਹੈ ਅਤੇ ਜਿਸ ਨੂੰ ਕਿ ਸੁੱਰਖਿਅਤ ਲਿਆ ਕੇ ਆਇਆ ਜਾ ਸਕੇ ਇਸ ਦੇ ਲਈ ਐਸਜੀਪੀਸੀ ਵੱਲੋਂ ਪਾਲਕੀ ਸਹਿਬ ਵਾਲੀ ਬੱਸ ਰਵਾਨਾ ਕਰ ਦਿੱਤੀ ਗਈ ਹੈ ਅਤੇ ਉਥੋਂ ਪਾਵਨ ਸਰੂਪ ਲਿਆ ਕੇ ਗੁਰਦੁਆਰਾ ਬਾਠ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਜਾਵੇਗਾ।
ਇਸ ਦੌਰਾਨ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੀ ਅਮਨਦੀਪ ਹਸਪਤਾਲ ਵਿਖੇ ਜਖਮੀਆਂ ਦਾ ਹਾਲ ਚਾਲ ਜਾਨਣ ਪਹੁੰਚੇ। ਇਸ ਤਰ੍ਹਾਂ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਹੀ ਆਪਣੀਆਂ ਨਾਕਾਮ ਹਰਕਤਾਂ ਕਰ ਰਿਹਾ ਹੈ ਅਤੇ ਕਸ਼ਮੀਰ ਦੇ ਪੁੰਛ ਇਲਾਕੇ ਦੇ ਵਿੱਚ ਜਿਸ ਤਰੀਕੇ ਉਹਨਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ ਉਹ ਅਤਿ ਨਿੰਦਨਯੋਗ ਹੈ।
ਉਹਨਾਂ ਨੇ ਅੰਮ੍ਰਿਤਸਰ ਗੁਰੂ ਨਗਰੀ ਵਿੱਚ ਵੀ ਛੇ ਦੇ ਕਰੀਬ ਮਿਸਾਇਲਾਂ ਸੁੱਟੀਆਂ ਲੇਕਿਨ ਭਾਰਤੀ ਹਵਾਈ ਸੈਨਾ ਵੱਲੋਂ ਉਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਗਿਆ ਅਤੇ ਭਾਰਤੀ ਹਵਾਈਸਨਾਂ ਨੇ ਪਾਕਿਸਤਾਨ ਦੇ ਅੰਦਰ ਜਾ ਕੇ ਉਹਨਾਂ ਦੀ ਏਅਰ ਬੇਸ ਖਤਮ ਕੀਤੇ ਅਤੇ ਅਸੀਂ ਆਪਣੀ ਭਾਰਤੀ ਸੈਨਾ ਨੂੰ ਸਲਿਊਟ ਕਰਦੇ ਹਾਂ ਅਤੇ ਜੋ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਾਈਡਲਾਇਨਸ ਜਾਰੀ ਕੀਤੀਆਂ ਜਾ ਰਹੀਆਂ ਹਨ ਉਹਨਾਂ ਗਾਈਡਲਾਇਨਸ ਦੀ ਸਾਨੂੰ ਪਾਲਣਾ ਕਰਨੀ ਚਾਹੀਦੀ ਹੈ।
People Injured In Jammu And Kashmir s Punch Attack Admitted To Amritsar Amandeep Hospital
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)