ਸਰਹੱਦੀ ਪਿੰਡਾਂ ਦੇ ਗੁਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਰਦੁਆਰਾ ਬੀੜ ਸਾਹਿਬ ਪਹੁੰਚਾਏ

09/05/2025 | Public Times Bureau | Panjab

ਸਰਹੱਦਾਂ ਤੇ ਬਣੇ ਜੰਗੀ ਤਣਾਅ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਪਿੰਡਾਂ ਵਿੱਚ ਸਥਿਤ ਗੁਰਦੁਆਰਿਆਂ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਮੈਨੇਜਰ ਸਰਬਦਿਆਲ ਸਿੰਘ ਨੇ ਦੱਸਿਆ ਕਿ ਪਿੰਡ ਨੌਸ਼ਹਿਰਾ ਢਾਲਾ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਬਾਬਾ ਜੱਲਣ ਜੀ ਤੋਂ ਇਲਾਵਾ ਪਿੰਡ ਹਵੇਲੀਆਂ, ਰਾਜੋਕੇ, ਭੂਰਾ ਕੋਹਨਾ ਸਮੇਤ ਵੱਖ ਵੱਖ ਸਰਹੱਦੀ ਪਿੰਡਾਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਤਿਕਾਰ ਸਹਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਗੁਰਦਵਾਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਲਿਆਂਦਾ ਗਿਆ ਹੈ । 


ਉਨ੍ਹਾਂ ਦੱਸਿਆ ਕਿ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਲੱਗ ਭੱਗ 50 ਸਰੂਪ ਸਤਿਕਾਰ ਸਹਿਤ ਰੱਖਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਹੱਦਾਂ ‘ਤੇ ਬਣੇ ਜੰਗੀ ਹਾਲਾਤ ਕਾਰਨ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੱਡੀਆਂ ਰਾਹੀਂ ਸਰਹੱਦੀ ਪਿੰਡਾਂ ਵਿੱਚ ਸਥਿਤ ਗੁਰਦੁਆਰਿਆਂ ਵਿੱਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪੁਹੰਚਾਇਆ ਜਾ ਰਿਹਾ ।

The holy form of sri guru granth sahib ji was brought to gurdwara bir sahib from the gurdwaras of the border villages


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App