Ludhiana ਦੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ 2 ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ

13/05/2025 | Public Times Bureau | Panjab

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਵਿੰਦਰ ਕੌਰ ਵੱਲੋਂ ਕੁਝ ਦਿਨ ਪਹਿਲਾ ਪ੍ਰਾਈਵੇਟ ਸਕੂਲ ਚੈੱਕ ਕੀਤੇ ਗਏ ਸਨ। ਚੈਕਿੰਗ ਦੌਰਾਨ ਪਾਇਆ ਗਿਆ ਕਿ ਕੁਝ ਸਕੂਲਾਂ ਕੋਲ ਨਾ ਆਰਟੀਈ ਦੀ ਮਾਨਤਾ ਅਤੇ ਨਾ ਹੀ ਯੂਡਾਈਸ ਕੋਡ ਸੀ। ਇਹ ਸਕੂਲ ਅਤੇ ਅਕੈਡਮੀ ਟਿਊਸ਼ਨ ਸੈਂਟਰਾਂ ਦੇ ਨਾਮ 'ਤੇ ਚਲਾਏ ਜਾ ਰਹੇ ਸਨ, ਜਿਨਾਂ 'ਤੇ ਸਖਤ ਕਾਰਵਾਈ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਬੰਧਤ ਕੁਝ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ ਅਤੇ ਇਸ ਸਬੰਧੀ ਸਕੂਲਾਂ ਨੂੰ 2 ਦਿਨਾਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਸੀ ਪਰ ਸਕੂਲਾਂ ਵੱਲੋਂ ਸੰਤੁਸ਼ਟ ਜਵਾਬ ਨਾ ਆਉਣ ਕਾਰਨ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ 2 ਸਕੂਲਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।


ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵੱਲੋਂ ਸਾਰਥਕ ਅਕੈਡਮੀ ਟਿੱਬਾ ਰੋਡ ਅਤੇ ਪ੍ਰੇਰਨਾ ਅਕੈਡਮੀ ਸ਼ੇਰਪੁਰ ਕਲਾਂ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਸਬੰਧਤ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲ ਵਿੱਚ ਦਾਖਲਾ ਕਰਵਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਬਲਾਕਾਂ ਦੇ ਬੀਪੀਓਜ਼ ਅਤੇ ਸੀਐਚਟੀ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਵਿੱਚ ਦਾਖਲਾ ਸਬੰਧੀ ਹੋਰ ਤੇਜ਼ੀ ਲਿਆਉਣ ਲਈ ਅਤੇ ਪ੍ਰਾਈਵੇਟ ਸਕੂਲਾਂ ਦੀ ਫਿਜ਼ੀਕਲ ਤੌਰ 'ਤੇ ਚੈਕਿੰਗ ਕਰਕੇ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ।

Ludhiana District Education Officer Issues Order To Close 2 Private Schools


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App