ਬੁੱਧਵਾਰ ਦੀ ਦੁਪਹਿਰ ਬਾਅਦ ਬਟਾਲਾ ਦੇ ਨਜ਼ਦੀਕ ਅਮੋ ਨੰਗਲ ਵਿਖੇ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਅਮੋ ਨੰਗਲ ਵਿਖੇ ਦੋ ਕਾਰਾਂ ਦੀ ਆਹਮੋ ਸਾਹਮਣੇ ਏਨ੍ਹੀ ਭਿਆਨਕ ਟੱਕਰ ਹੋਈ ਜਿਸ ਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 7 ਹੋਰ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਾਇਆ ਗਿਆ, ਜਿੱਥੇ ਤਿੰਨ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ, ਪ੍ਰਕਾਸ਼ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਪਿੰਡ ਪੱਲਾ, ਨੇੜੇ ਗੱਗੜਭਾਣਾ ਆਪਣੀ ਕਾਰ 'ਤੇ ਸਵਾਰ ਹੋ ਕੇ ਆਪਣੇ ਲੜਕੇ ਅਰਮਾਨਦੀਪ ਸਿੰਘ ਨਾਲ ਬਟਾਲਾ ਤੋਂ ਮਹਿਤਾ ਵੱਲ ਜਾ ਰਿਹਾ ਸੀ।
ਜਦੋਂ ਇਹ ਅੱਡਾ ਅੰਮੋਨੰਗਲ ਨੇੜੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਹੋਰ ਕਾਰ ਜਿਸ ਵਿਚ ਗੀਤਾ ਪਤਨੀ ਰਵੀ, ਰਵੀ ਵਾਸੀ ਜੰਡਿਆਲਾ ਗੁਰੂ, ਸੁਰਿੰਦਰ ਕੌਰ ਪਤਨੀ ਬਲਵਿੰਦਰ ਸਿੰਘ, ਨਿੰਦਰ ਕੌਰ ਪਤਨੀ ਅਮਰੀਕ ਸਿੰਘ ਵਾਸੀਆਨ ਟਪਿਆਲਾ, ਅਮਰਜੀਤ ਕੌਰ ਪਤਨੀ ਸਤਵੰਤ ਸਿੰਘ ਵਾਸੀ ਪਿੰਡ ਵਜ਼ੀਰ ਭੁੱਲਰ ਅਤੇ ਛੋਟਾ ਬੱਚਾ ਗੁਰਕੀਰਤ ਸਿੰਘ ਪੁੱਤਰ ਰਵੀ ਵਾਸੀ ਜੰਡਿਆਲਾ ਗੁਰੂ ਸਵਾਰ ਸਨ, ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਪ੍ਰਕਾਸ਼ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਬਾਕੀ 7 ਜਣੇ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।
Terrible Collision Of 2 Cars In Ammo Nangal Batala 1 Dead 7 Seriously Injured
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)