ਮਾਛੀਵਾੜਾ ਸਾਹਿਬ ਦੇ ਪਿੰਡ ਸਹਿਜੋ ਨੇਡ਼੍ਹਲੇ ਪਿੰਡ ਸਹਿਜੋ ਮਾਜਰਾ ਦਾ ਰਹਿਣ ਵਾਲਾ ਨੌਜਵਾਨ ਭੁਪਿੰਦਰ ਸਿੰਘ ਜਿਸ ਦੀ ਅਮਰੀਕਾ ਵਿਖੇ ਸੜਕ ਹਾਦਸੇ ਵਿਚ ਮੌਤ ਹੋ ਗਈ। ਆਪਣੇ ਚੰਗੇ ਭਵਿੱਖ ਲਈ ਅਮਰੀਕਾ ਦੇ ਕੈਲੇਫੋਰਨੀਆ ਸ਼ਹਿਰ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਦਾ ਸੀ। ਭੁਪਿੰਦਰ ਸਿੰਘ ਟਰਾਲਾ ਲੈ ਕੇ ਅਮਰੀਕਾ ਦੇ 81-ਗ੍ਰੀਨੀ ਕਾਊਂਟੀ ਰੋਡ ’ਤੇ ਜਾ ਰਿਹਾ ਸੀ ਕਿ ਰਸਤੇ ਵਿਚ ਇੱਕ ਜੀਪ ਕਾਰ ਨਾਲ ਉਸਦੀ ਟੱਕਰ ਹੋ ਗਈ ਅਤੇ ਉਸਦਾ ਟਰਾਲਾ ਦਰੱਖਤ ਵਿਚ ਜਾ ਵੱਜਿਆ। ਹਾਦਸੇ ਤੋਂ ਬਾਅਦ ਟਰਾਲੇ ਨੂੰ ਅੱਗ ਲੱਗ ਗਈ ਪਰ ਉੱਥੇ ਰੈਸਕਿਊ ਟੀਮ ਨੇ ਉਸ ਨੂੰ ਟਰਾਲੇ ’ਚੋਂ ਬਾਹਰ ਕੱਢਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਭੁਪਿੰਦਰ ਸਿੰਘ ਦੀ ਮੌਤ ਦੀ ਖ਼ਬਰ ਜਦੋਂ ਪਿੰਡ ਸਹਿਜੋ ਮਾਜਰਾ ਵਿਖੇ ਪਹੁੰਚੀ ਤਾਂ ਘਰ ਵਿਚ ਮਾਤਮ ਛਾ ਗਿਆ ਅਤੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਭੁਪਿੰਦਰ ਸਿੰਘ ਦਾ ਪਿਤਾ ਹਜ਼ਾਰਾ ਸਿੰਘ ਸਪੇਨ ਵਿਖੇ ਰਹਿੰਦਾ ਹੈ ਅਤੇ ਜਦੋਂ ਉਸ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਹ ਵਾਪਸ ਆ ਗਿਆ ।